26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜੀ.ਟੀ. ਰੋਡ ’ਤੇ ਮੋਟਰਸਾਈਕਲ ਤੋਂ ਡਿੱਗੇ ਵਿਅਕਤੀ ਉੱਪਰ ਚੜ੍ਹਿਆ ਟਰਾਲਾ, ਮੌਕੇ ’ਤੇ ਮੌਤ

ਗੁਰੂਹਰਸਹਾਏ, 25 ਅਕਤੂਬਰ (ਕਪਿਲ ਕੰਧਾਰੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਸੰਤ ਰਾਉ ਦਾਸ ਸਕੂਲ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮਾੜੇ ਕਲਾਂ ਦੇ ਵਸਨੀਕ ਕੁਲਵੰਤ ਸਿੰਘ (40) ਵਜੋਂ ਹੋਈ ਹੈ।

ਅਜੀਤ ਡੈਸਕ 26-10-2026
ਗੁਰੂਹਰਸਹਾਏ, 25 ਅਕਤੂਬਰ (ਕਪਿਲ ਕੰਧਾਰੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਸੰਤ ਰਾਉ ਦਾਸ ਸਕੂਲ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮਾੜੇ ਕਲਾਂ ਦੇ ਵਸਨੀਕ ਕੁਲਵੰਤ ਸਿੰਘ (40) ਵਜੋਂ ਹੋਈ ਹੈ। ਜੋ ਲੱਕੜ ਦਾ ਕੰਮ ਕਰਦਾ ਸੀ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪਿੰਡ ਮੋਹਨ ਕੇ ਹਿਠਾੜ ਵਿਖੇ ਲੱਕੜ ਦਾ ਕੰਮ ਕਰਕੇ ਆਪਣੇ ਮੋਟਰਸਾਈਕਲ ’ਤੇ ਵਾਪਸ ਪਿੰਡ ਮਾੜੇ ਕਲਾਂ ਜਾ ਰਿਹਾ ਸੀ। ਜਦੋਂ ਉਹ ਸੰਤ ਰਾਉ ਦਾਸ ਸਕੂਲ ਦੇ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਉਹ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਪਿਆ। ਇਸ ਦੌਰਾਨ ਕੁਝ ਮਿੰਟਾਂ ਬਾਅਦ ਉੱਥੋਂ ਲੰਘ ਰਹੇ ਇਕ ਟਰਾਲੇ ਦਾ ਪਹੀਆ ਉਸ ਦੇ ਉੱਪਰ ਚੜ੍ਹ ਗਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰੂਹਰਸਹਾਏ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਫਰਾਰ ਹੋਏ ਟਰਾਲਾ ਚਾਲਕ ਦੀ ਭਾਲ ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕੁਲਵੰਤ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਘਟਨਾ ਸਥਾਨ ’ਤੇ ਪਹੁੰਚ ਗਏ। ਆਪਣੇ ਪਰਿਵਾਰ ਦੇ ਜੀਅ ਦੀ ਅਚਾਨਕ ਮੌਤ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪਿਛਲੀ ਖ਼ਬਰ ਫ਼ੂਡ ਸਫੇਟੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ, ਕਮੀਆਂ ਸਾਹਮਣੇ ਆਉਣ ’ਤੇ ਕੱਟੇ ਚਲਾਨ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।