ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ
ਤਲਵੰਡੀ ਭਾਈ, 25 ਅਕਤੂਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇਕ ਲਾਈਟਰ, ਅੱਧ-ਜਲੀ ਸਿਲਵਰ ਪੰਨੀ ਤੇ ਪਲਾਸਟਿਕ ਦਾ ਇਕ ਢੱਕਣ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ।
ਅਜੀਤ ਡੈਸਕ
26-10-2026