27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਮਨਾਇਆ ਪੂਰਨਮਾਸ਼ੀ ਦਾ ਦਿਹਾੜਾ

ਗੋਲੂ ਕਾ ਮੋੜ, 26 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਇਲਾਕੇ ਦੇ ਪਿੰਡਾਂ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਹਿਜ ਪਾਠ ਦੇ ਭੋਗ ਪਾਏ ਗਏ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ ਵਲੋਂ ਸਰਬੱਤ ਸੰਗਤਾਂ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 27-10-2026
ਗੋਲੂ ਕਾ ਮੋੜ, 26 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਇਲਾਕੇ ਦੇ ਪਿੰਡਾਂ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਹਿਜ ਪਾਠ ਦੇ ਭੋਗ ਪਾਏ ਗਏ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ ਵਲੋਂ ਸਰਬੱਤ ਸੰਗਤਾਂ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਭਾਈ ਹਰਜਿੰਦਰ ਸਿੰਘ ਤੇ ਭਾਈ ਮਨਪ੍ਰੀਤ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਹੋਰ ਕਈ ਰਾਗੀ, ਢਾਡੀ ਜਥਿਆ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਗੁਰਦੁਆਰਾ ਸਾਹਿਬ ਦੀ ਸੇਵਾ-ਸੰਭਾਲ ਭਗਤ ਮਿਲਖਾ ਸਿੰਘ ਅਰਮਾਨਪੁਰਾ ਫ਼ਿਰੋਜ਼ਪੁਰ ਵਾਲਿਆਂ ਵਲੋਂ ਨਿਰੰਤਰ ਜਾਰੀ ਹੈ।
ਪਿਛਲੀ ਖ਼ਬਰ ਅਭਿਸ਼ੇਕ ਧਵਨ ਨੇ ਭਰਤ ਮਿਲਾਪ ਯਾਤਰਾ ਦਾ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਉਡੀਕ ਸਿੰਘ ਕੁੰਡੇ ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।