27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਦੀਆਂ ਵਿਦਿਆਰਥਣਾਂ ਜੇਤੂ

ਜ਼ੀਰਾ, 26 ਅਕਤੂਬਰ (ਹਰਜੀਤ ਸਿੰਘ ਗਿੱਲ)- ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵਲ਼ੋਂ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਫ਼ਿਰੋਜ਼ਪੁਰ ਛਾਉਣੀ ਵਿਖੇ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 27-10-2026
ਜ਼ੀਰਾ, 26 ਅਕਤੂਬਰ (ਹਰਜੀਤ ਸਿੰਘ ਗਿੱਲ)- ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵਲ਼ੋਂ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਫ਼ਿਰੋਜ਼ਪੁਰ ਛਾਉਣੀ ਵਿਖੇ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਅਧਿਆਪਕ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਵਿਤਾ ਗਾਇਨ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪਹਿਲਾ ਸਥਾਨ, ਜਦ ਕਿ ਸਾਹਿਤ ਸਿਰਜਣ ਮੁਕਾਬਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਕੀਰਤ ਨੇ ਦੂਜਾ ਸਥਾਨ ਹਾਸਲ ਕੀਤਾ। ਸਕੂਲ ਪਹੁੰਚਣ ’ਤੇ ਸਕੂਲ ਮੁਖੀ ਵਿਸ਼ੇਸ਼ ਸਚਦੇਵਾ, ਗਾਈਡ ਅਧਿਆਪਕ ਜਗਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਗਜੀਤ ਸਿੰਘ, ਨੀਰਜ ਕੁਮਾਰ, ਗੁਰਵਿੰਦਰ ਸਿੰਘ, ਕੁਲਵਿੰਦਰ ਕੌਰ, ਰਾਜਵੀਰ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਜਸਦੀਪ ਕੌਰ, ਰੁਪਿੰਦਰਜੀਤ ਕੌਰ, ਪ੍ਰੇਮਜੀਤ ਕੌਰ ਤੇ ਨਿਮਰਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਰੱਤਾ ਖੇੜਾ ਬਾਜਾ ਕੋਤਵਾਲ ਤੋਂ ਕਈ ਪਰਿਵਾਰ ‘ਆਪ’ ਛੱਡ ਕਾਂਗਰਸ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਗੁਰੂਹਰਸਹਾਏ ’ਚ ਕੱਢੀ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।