27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੜਕ ਹਾਦਸੇ ’ਚ ਦੋ ਔਰਤਾਂ ਸਮੇਤ ਪੰਜ ਜਣੇ ਗੰਭੀਰ ਜ਼ਖ਼ਮੀ

ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕ ਦੁਰਘਟਨਾਵਾਂ ਹੋਣ ਕਾਰਨ ਹੋਏ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ। ਰਾਤ ਦੇ ਸਮੇਂ ਸਥਾਨਕ ਡੱਬਵਾਲੀ ਰੋਡ ’ਤੇ ਗਣਪਤੀ ਐਨਕਲੇਵ ਨੇੜੇ ਓਵਰ ਬ੍ਰਿਜ ’ਤੇ ਇਕ ਅਣਪਛਾਤੇ ਵਾਹਨ ਨੇ ਦੋ ਮੋਟਰ ਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਤੋਂ ਬਾਅਦ ਫ਼ਰਾਰ ਹੋ ਗਿਆ।

ਅਜੀਤ ਡੈਸਕ 27-10-2026
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੜਕ ਦੁਰਘਟਨਾਵਾਂ ਹੋਣ ਕਾਰਨ ਹੋਏ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ। ਰਾਤ ਦੇ ਸਮੇਂ ਸਥਾਨਕ ਡੱਬਵਾਲੀ ਰੋਡ ’ਤੇ ਗਣਪਤੀ ਐਨਕਲੇਵ ਨੇੜੇ ਓਵਰ ਬ੍ਰਿਜ ’ਤੇ ਇਕ ਅਣਪਛਾਤੇ ਵਾਹਨ ਨੇ ਦੋ ਮੋਟਰ ਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਤੋਂ ਬਾਅਦ ਫ਼ਰਾਰ ਹੋ ਗਿਆ। ਜ਼ਖਮੀ ਨੌਜਵਾਨਾਂ ਸਰਤਾਜ (20) ਵਾਸੀ ਹੁਸ਼ਿਆਰਪੁਰ, ਅਭੈ ਪੁੱਤਰ ਰਾਜੇਸ਼ ਕੁਮਾਰ (22) ਵਾਸੀ ਵਿਲਾਸਪੁਰ ਦੇ ਰਹਿਣ ਵਾਲੇ ਹਨ। ਇਕ ਘਟਨਾ ਮੁਲਤਾਨੀਆ ਰਿੰਗ ਰੋਡ ਦੇ ਕਿਸਾਨ ਚੌਕ ਨੇੜੇ ਵਾਪਰੀ ਜਿੱਥੇ ਇਕ ਔਰਤ ਮੋਟਰ ਸਾਈਕਲ ਦੇ ਪਿੱਛੇ ਬੈਠੀ ਸੀ ਕਿ ਅਚਾਨਕ ਮੋਟਰ ਸਾਈਕਲ ਤੋਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ। ਜ਼ਖਮੀ ਔਰਤ ਪਰਮਜੀਤ ਕੌਰ ਵਾਸੀ ਬੀੜ ਤਾਲਾਬ ਦੀ ਰਹਿਣ ਵਾਲੀ ਹੈ। ਇਸ ਤੋਂ ਇਲਾਵਾ ਬੀਬੀ ਵਾਲਾ ਰੋਡ ’ਤੇ ਇਕ ਕਾਰ ਤੇ ਮੋਟਰ ਸਾਈਕਲ ਦੀ ਟੱਕਰ ਹੋਣ ਕਾਰਨ ਦੋ ਮੋਟਰ ਸਾਈਕਲ ਸਵਾਰ ਵੀਰਪਾਲ ਕੌਰ (45) ਤੇ ਵੇਦ ਪ੍ਰਕਾਸ਼ (40) ਵਾਸੀ ਭੁੱਚੋ ਮੰਡੀ ਦੇ ਰਹਿਣ ਵਾਲੇ ਗੰਭੀਰ ਜ਼ਖ਼ਮੀ ਹੋ ਗਏ।
ਪਿਛਲੀ ਖ਼ਬਰ ਸੂਬਾ ਪੱਧਰੀ ਸ਼ਤਰੰਜ ਮੁਕਾਬਲੇ ਵਿਚ ਯਤੀਨ ਸੋਢੀ ਨੇ ਦੂਜਾ ਸਥਾਨ ਹਾਸਿਲ ਕਰਕੇ ਗੁਰੂਹਰਸਹਾਏ ਦਾ ਨਾਂਅ ਰੌਸ਼ਨ ਕੀਤਾ ਅਗਲੀ ਖ਼ਬਰ ਰੱਤਾ ਖੇੜਾ ਬਾਜਾ ਕੋਤਵਾਲ ਤੋਂ ਕਈ ਪਰਿਵਾਰ ‘ਆਪ’ ਛੱਡ ਕਾਂਗਰਸ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।