ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ’ਚ ਮੰਗਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਫ਼ੈਸਲਾ
ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਮਨ ਅੱਤਰੀ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਵਿਖੇ ਹੋਈ। ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ਅਤੇ ਮਲਟੀਪਰਪਜ਼ ਸਿਹਤ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਅਜੀਤ ਡੈਸਕ
28-10-2026