28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 30 ਅਤੇ 31 ਨੂੰ ਬੈਡਮਿੰਟਨ, ਤੈਰਾਕੀ, ਖੋ-ਖੋ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ

ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਵਲੋਂ ਪ੍ਰਾਇਮਰੀ ਸਕੂਲ ਖੇਡਾਂ-2026 ਤਹਿਤ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਅਨੁਸਾਰ 30 ਅਤੇ 31 ਅਕਤੂਬਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਖੇਡ ਮੈਦਾਨਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ।

ਅਜੀਤ ਡੈਸਕ 28-10-2026
ਫ਼ਿਰੋਜ਼ਪੁਰ, 27 ਅਕਤੂਬਰ (ਗੁਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਵਲੋਂ ਪ੍ਰਾਇਮਰੀ ਸਕੂਲ ਖੇਡਾਂ-2026 ਤਹਿਤ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਅਨੁਸਾਰ 30 ਅਤੇ 31 ਅਕਤੂਬਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਖੇਡ ਮੈਦਾਨਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਵਿਚ ਬੈਡਮਿੰਟਨ, ਤੈਰਾਕੀ, ਖੋ-ਖੋ, ਰੱਸਾਕਸ਼ੀ, ਮਿੰਨੀ ਹੈਂਡਬਾਲ, ਹਾਕੀ, ਜਿਮਨਾਸਟਿਕ, ਸ਼ਤਰੰਜ ਅਤੇ ਯੋਗਾ ਦੇ ਮੁਕਾਬਲੇ ਸ਼ਾਮਲ ਹਨ। ਜਾਰੀ ਕੀਤੇ ਸ਼ਡਿਊਲ ਅਨੁਸਾਰ ਬੈਡਮਿੰਟਨ ਦੇ ਮੁਕਾਬਲੇ 30 ਅਤੇ 31 ਅਕਤੂਬਰ ਨੂੰ ਦਾਸ ਐਂਡ ਬ੍ਰਾਊਨ ਵਰਲਡ ਸਕੂਲ , ਬਾਰਡਰ ਰੋਡ, ਫ਼ਿਰੋਜ਼ਪੁਰ ਵਿਖੇ ਹੋਣਗੇ ਜਦੋਂ ਕਿ ਤੈਰਾਕੀ ਦੇ ਮੁਕਾਬਲੇ ਵੀ ਇਨ੍ਹਾਂ ਦੋਵਾਂ ਦਿਨਾਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਫ਼ਿਰੋਜ਼ਪੁਰ ਦੇ ਸਵੀਮਿੰਗ ਪੂਲ ਵਿਚ ਕਰਵਾਏ ਜਾਣਗੇ। ਖੋ-ਖੋ ਦੇ ਮੁਕਾਬਲੇ 30 ਅਤੇ 31 ਅਕਤੂਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਬਜੀਦਪੁਰ ਵਿਖੇ ਹੋਣਗੇ, ਜਦਕਿ ਰੱਸਾਕਸ਼ੀ ਅਤੇ ਮਿੰਨੀ ਹੈਂਡਬਾਲ ਦੇ ਮੁਕਾਬਲੇ 30 ਅਕਤੂਬਰ ਨੂੰ ਇਸੇ ਸਕੂਲ ਵਿਚ ਕਰਵਾਏ ਜਾਣਗੇ। ਹਾਕੀ ਦੇ ਛੇ-ਸਾਈਡ ਮੁਕਾਬਲੇ 31 ਅਕਤੂਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਬਜੀਦਪੁਰ ਵਿਖੇ ਹੋਣਗੇ। ਇਸੇ ਤਰ੍ਹਾਂ ਜਿਮਨਾਸਟਿਕ, ਸ਼ਤਰੰਜ ਅਤੇ ਯੋਗਾ ਦੇ ਮੁਕਾਬਲੇ 30 ਅਕਤੂਬਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ , ਬਜੀਦਪੁਰ ਵਿਖੇ ਕਰਵਾਏ ਜਾਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਵਲੋਂ ਜਾਰੀ ਕੀਤੇ ਗਏ ਇਸ ਸ਼ਡਿਊਲ ਦਾ ਉਦੇਸ਼ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਵਿਚ ਖੇਡ ਭਾਵਨਾ, ਅਨੁਸ਼ਾਸਨ, ਆਪਸੀ ਸਹਿਯੋਗ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿਚ ਮਦਦ ਮਿਲੇਗੀ।
ਪਿਛਲੀ ਖ਼ਬਰ ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੁੱਦਕੀ ਇਲਾਕੇ ਦੇ ਕਈ ਆਗੂ ਕੋਰ ਕਮੇਟੀ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।