ਭਾਕਿਯੂ ਪੰਜਾਬ ਵਲੋਂ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਰੋਸ ਪ੍ਰਦਰਸ਼ਨ ਅੱਜ
ਜ਼ੀਰਾ,27 ਅਕਤੂਬਰ (ਕਥੂਰੀਆ)- ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਕੋਆਪਰੇਟਿਵ ਸੁਸਾਇਟੀਆਂ) ਉੱਤੇ ਲਾਗੂ ਕੀਤੇ ਜਾ ਰਹੇ ਨਵੇਂ ਮਾਰੂ ਕਰਜਾ ਨਿਯਮਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ (ਐਸ. ਕੇ.
ਜ਼ੀਰਾ,27 ਅਕਤੂਬਰ (ਕਥੂਰੀਆ)- ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਕੋਆਪਰੇਟਿਵ ਸੁਸਾਇਟੀਆਂ) ਉੱਤੇ ਲਾਗੂ ਕੀਤੇ ਜਾ ਰਹੇ ਨਵੇਂ ਮਾਰੂ ਕਰਜਾ ਨਿਯਮਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.)ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਮੂਹਰੇ ਭਲਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਦੀ ਲੜੀ ਦੇ ਤਹਿਤ ਫਿਰੋਜ਼ਪੁਰ ਦੇ ਡੀ.ਸੀ. ਦਫ਼ਤਰ ਅੱਗੇ ਅੱਜ ਸਵੇਰੇ 10 ਵਜੇ ਵੱਡਾ ਇਕੱਠ ਕਰਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਕਿਹਾ ਕਿ ਸਰਕਾਰ ਨਵੇਂ ਨਿਯਮ ਮੜ੍ਹ ਕੇ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੀਆਂ ਜਾਂਦੀਆਂ ਸੁਸਾਇਟੀਆਂ ਨੂੰ ਤਬਾਹ ਕਰਨ ਅਤੇ ਕਿਸਾਨਾਂ ਸਿਰ ਕਰਜ਼ੇ ਦਾ ਬੋਝ ਵਧਾਉਣ ’ਤੇ ਤੁਲੀ ਹੋਈ ਹੈ। ਆਗੂਆਂ ਨੇ ਸਮੂਹ ਕਿਸਾਨਾਂ, ਮਜ਼ਦੂਰਾਂ, ਸੁਸਾਇਟੀ ਮੈਂਬਰਾਂ ਅਤੇ ਆਮ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਪ੍ਰਦਰਸ਼ਨ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਫੈਸਲੇ ਤੁਰੰਤ ਵਾਪਸ ਨਾ ਲਏ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਪ੍ਰੈੱਸ ਬਿਆਨ ਜਾਰੀ ਕਰਨ ਸਮੇਂ ਭੁਪਿੰਦਰ ਸਿੰਘ ਔਲਖ ਜਨਰਲ ਸਕੱਤਰ ਪੰਜਾਬ,ਗੈਰੀ ਬੰਡਾਲਾ ਮੀਡੀਆ ਇੰਚਾਰਜ ਪੰਜਾਬ,ਲਖਵਿੰਦਰ ਸਿੰਘ ਸੰਧੂ ਮੀਤ ਪ੍ਰਧਾਨ ਪੰਜਾਬ ,ਰਸਾਲ ਸਿੰਘ ਢੋਲੇਵਾਲਾ ਕੋਰ ਕਮੇਟੀ ਮੈਂਬਰ ਪੰਜਾਬ, ਰਛਪਾਲ ਸਿੰਘ ਰਹੀਮੇ ਕੇ ਕੋਰ ਕਮੇਟੀ ਮੈਂਬਰ ਪੰਜਾਬ , ਪ੍ਰਗਟ ਸਿੰਘ ਲਹਿਰਾ ਕੋਰ ਕਮੇਟੀ ਮੈਂਬਰ ਪੰਜਾਬ , ਗੁਰਦੀਪ ਸਿੰਘ ਰਾਏ ਜ਼ਿਲ੍ਹਾ ਪੱਛਮੀ ਪ੍ਰਧਾਨ, ਸੁਖਚੈਨ ਸਿੰਘ ਬੰਡਾਲਾ ਬਲਾਕ ਪ੍ਰਧਾਨ ਜ਼ੀਰਾ, ਸੁਖਵੰਤ ਸਿੰਘ ਖੋਸਾ ਜ਼ਿਲ੍ਹਾ ਜਰਨਲ ਸਕੱਤਰ ਅਤੇ ਗੁਰਵਿੰਦਰ ਸਿੰਘ ਮੋਹਕਮਵਾਲਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ ਆਦਿ ਹਾਜ਼ਰ ਸਨ।