ਫ਼ਿਰੋਜ਼ਪੁਰ ਰੇਲਵੇ ਮੰਡਲ ਵਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਡਿਜੀਟਲ ਜੀਵਨ ਪ੍ਰਮਾਣ-ਪੱਤਰ ਕੈਂਪ ਲਗਾਉਣ ਦਾ ਐਲਾਨ ਫ਼ਿਰੋਜ਼ਪੁਰ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ’ਚ ਲੱਗਣਗੇ ਵਿਸ਼ੇਸ਼ ਕੈਂਪ
ਫ਼ਿਰੋਜ਼ਪੁਰ, 27 ਅਕਤੂਬਰ (ਰਾਕੇਸ਼ ਚਾਵਲਾ)-ਰੇਲਵੇ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਰੇਲਵੇ ਮੰਡਲ ਵਲੋਂ ਡਿਜੀਟਲ ਜੀਵਨ ਪ੍ਰਮਾਣ-ਪੱਤਰ ਮੁਹਿੰਮ 5. 0 ਤਹਿਤ ਪੈਨਸ਼ਨਰਾਂ ਅਤੇ ਪਰਿਵਾਰਿਕ ਪੈਨਸ਼ਨਰਾਂ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਅਜੀਤ ਡੈਸਕ
28-10-2026