28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸ਼ਰਧਾ ਨਾਲ ਮਨਾਇਆ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ।

ਅਜੀਤ ਡੈਸਕ 28-10-2026
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਨੂੰ ਸਮਰਪਿਤ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਇਸ ਸਮਾਗਮ ਦਾ ਸੰਚਾਲਨ ਸਕੂਲ ਦੇ ਸੰਗੀਤ ਵਿਭਾਗ ਦੀ ਅਧਿਆਪਕਾ ਤਲਵਿੰਦਰ ਕੌਰ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ। ਸਭਾ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਭਾਸ਼ਣਾਂ, ਪ੍ਰਸ਼ਨ-ਉੱਤਰ ਮੁਕਾਬਲਿਆਂ, ਕਵਿਤਾਵਾਂ ਅਤੇ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਯੋਗਦਾਨ ਨੂੰ ਬੜੇ ਭਾਵਪੂਰਤ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਗੁਰੂ ਰਾਮਦਾਸ ਜੀ ਵਲੋਂ ਦਿੱਤੇ ਨਿਮਰਤਾ, ਸੇਵਾ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਸਾਰਿਆਂ ਤੱਕ ਪਹੁੰਚਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ, ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਦੀ ਭਲਾਈ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਆਗੂ ਭਾਈ ਜਸਪਾਲ ਸਿੰਘ ਦਾ ਹਾਲ-ਚਾਲ ਪੁੱਛਣ ਪੁੱਜੇ ਗੁਰਚਰਨ ਸਿੰਘ ਸੰਧੂ ਅਤੇ ਹੋਰ ਆ... ਅਗਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਮੰਡਲ ਵਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਡਿਜੀਟਲ ਜੀਵਨ ਪ੍ਰਮਾਣ-ਪੱਤਰ ਕੈਂਪ ਲਗਾਉਣ ਦਾ ਐਲਾਨ ਫ਼ਿਰੋਜ਼ਪੁਰ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।