28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਆਗੂ ਭਾਈ ਜਸਪਾਲ ਸਿੰਘ ਦਾ ਹਾਲ-ਚਾਲ ਪੁੱਛਣ ਪੁੱਜੇ ਗੁਰਚਰਨ ਸਿੰਘ ਸੰਧੂ ਅਤੇ ਹੋਰ ਆਗੂ

ਫ਼ਿਰੋਜ਼ਪੁਰ, 27 ਅਕਤੂਬਰ (ਸੁਖਵਿੰਦਰ ਸਿੰਘ)–ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਡੀ. ਟੀ.

ਭਾਈ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਹਾਲ ਚਾਲ ਪੁੱਛਦੇ ਹੋਏ ਡੀ.ਟੀ.ਓ. ਗੁਰਚਰਨ ਸਿੰਘ। ਅਜੀਤ ਤਸਵੀਰ 28-10-2026
ਫ਼ਿਰੋਜ਼ਪੁਰ, 27 ਅਕਤੂਬਰ (ਸੁਖਵਿੰਦਰ ਸਿੰਘ)–ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਡੀ.ਟੀ.ਓ. ਗੁਰਚਰਨ ਸਿੰਘ ਸੰਧੂ ਸਮੇਤ ਵੱਖ-ਵੱਖ ਪੰਥਕ ਅਤੇ ਸਮਾਜਿਕ ਆਗੂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਆਗੂਆਂ ਨੇ ਭਾਈ ਜਸਪਾਲ ਸਿੰਘ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੀ ਜਲਦੀ ਤੰਦਰੁਸਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਦੇ ਪਾਰਲੀਮੈਂਟ ਹਲਕਾ ਫਿਰੋਜ਼ਪੁਰ ਦੇ ਰਾਮਗੜ੍ਹੀਆ ਬੋਰਡ ਦੇ ਚੇਅਰਮੈਨ ਮਨਜੀਤ ਸਿੰਘ ਔਲਖ, ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਪਰਮਜੀਤ ਸਿੰਘ ਕਲਸੀ, ਹਰਪਿੰਦਰ ਸਿੰਘ, ਦਲਜੀਤ ਸਿੰਘ ਸਾਬਕਾ ਐਮ.ਸੀ ਅਤੇ ਦਵਿੰਦਰ ਸਿੰਘ ਕਲਸੀ ਸਮੇਤ ਹੋਰ ਆਗੂ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਜਥੇਬੰਦੀ ਦੀਆਂ ਭਵਿੱਖੀ ਸਰਗਰਮੀਆਂ ਅਤੇ ਪੰਥਕ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਡੀ.ਟੀ.ਓ. ਗੁਰਚਰਨ ਸਿੰਘ ਸੰਧੂ ਨੇ ਭਾਈ ਜਸਪਾਲ ਸਿੰਘ ਦੀ ਟੀਮ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੀਤੀਆਂ ਜਾ ਰਹੀਆਂ ਧਾਰਮਿਕ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਲੋਕ ਬਹੁਤ ਘੱਟ ਮਿਲਦੇ ਹਨ। ਜੋ ਗੁਰੂ ਸਾਹਿਬਾਨ ਦੇ ਸਿਧਾਂਤਾਂ ਨੂੰ ਸਮਝ ਕੇ ਉਨ੍ਹਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੇ ਹਨ ਅਤੇ ਸਮੁੱਚੀ ਮਾਨਵਤਾ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿਚ ਧਾਰਮਿਕ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਸਮੁੱਚੀ ਲੋਕਾਈ ਨੂੰ ਅਪੀਲ ਕੀਤੀ ਕਿ ਅਜਿਹੀਆਂ ਸੰਸਥਾਵਾਂ ਦਾ ਡਟ ਕੇ ਸਾਥ ਦਿੱਤਾ ਜਾਵੇ। ਇਸ ਮੌਕੇ ਮਨਜੀਤ ਸਿੰਘ ਔਲਖ, ਗੁਰਮੀਤ ਸਿੰਘ ਸਿੱਧੂ, ਕੁਲਦੀਪ ਸਿੰਘ ਨੰਢਾ ਅਤੇ ਰਣਜੀਤ ਸਿੰਘ ਬੱਬਲੂ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਨੂਰਪੁਰ ਵਿਖੇ ਮਜ਼ਦੂਰਾਂ ਦੀ ਕੁੱਟਮਾਰ ਕਰਨ ਵਾਲਿਆਂ ਖਿਲਾਫ ਕੇਸ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।