ਸ੍ਰੀ ਗਊ ਰਕਸ਼ਣੀ ਸਭਾ ਦੀ ਗਊਸ਼ਾਲਾ ਵਿਖੇ ਪਹੁੰਚੇ ਕਰਨ ਗਿਲਹੋਤਰਾ
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗਊ ਰਕਸ਼ਣੀ ਸਭਾ ਵਲੋਂ ਚਲਾਈ ਜਾ ਰਹੀ ਗਊਸ਼ਾਲਾ ਵਿਚ ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਸਥਾਪਕ ਕਰਨ ਗਿਲਹੋਤਰਾ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਦੌਰਾਨ ਸਭਾ ਦੇ ਪ੍ਰਧਾਨ ਅਸ਼ੋਕ ਗੁਲਬੱਧਰ, ਰੌਸ਼ਨ ਲਾਲ ਭੁਸਰੀ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਵਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
29-10-2026