ਸਾਹਿਲ ਖੁਰਾਣਾ ਬਣੇ ਯੂਥ ਕਾਂਗਰਸ ਸ਼ਹਿਰੀ ਬਲਾਕ ਮੱਖੂ ਦੇ ਪ੍ਰਧਾਨ
ਮੱਖੂ, 29 ਅਕਤੂਬਰ (ਵਰਿੰਦਰ ਮਨਚੰਦਾ)-ਕਾਂਗਰਸ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਮੱਖੂ ਸ਼ਹਿਰ ਦੇ ਸਮਾਜ ਸੇਵੀ ਸਾਹਿਲ ਖੁਰਾਣਾ ਪੁੱਤਰ ਸਵਰਗੀ ਦਵਿੰਦਰ ਖੁਰਾਣਾ ਨੂੰ ਯੂਥ ਕਾਂਗਰਸ ਕਮੇਟੀ ਸ਼ਹਿਰੀ ਬਲਾਕ ਮੱਖੂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ, ਬਲਾਕ ਕਾਂਗਰਸ ਕਮੇਟੀ ਮੱਖੂ ਦੇ ਪ੍ਰਧਾਨ ਸ਼ਿਵ ਸਾਗਰ ਸ਼ਰਮਾ, ਪੰਜਾਬ ਯੂਥ ਕਾਂਗਰਸ ਦੇ ਸਕੱਤਰ ਮਹਿਕਦੀਪ ਸਿੰਘ ਜ਼ੀਰਾ ਅਤੇ ਜ਼ਿਲ੍ਹਾ ਯੂਥ ਕਾਂਗਰਸ ਫ਼ਿਰੋਜ਼ਪੁਰ ਦੇ ਪ੍ਰਧਾਨ ਕਰਨ ਬਰਾੜ ਦੀ ਸਿਫ਼ਾਰਸ਼ ’ਤੇ ਕੀਤੀ ਗਈ।
ਮੱਖੂ, 29 ਅਕਤੂਬਰ (ਵਰਿੰਦਰ ਮਨਚੰਦਾ)-ਕਾਂਗਰਸ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਮੱਖੂ ਸ਼ਹਿਰ ਦੇ ਸਮਾਜ ਸੇਵੀ ਸਾਹਿਲ ਖੁਰਾਣਾ ਪੁੱਤਰ ਸਵਰਗੀ ਦਵਿੰਦਰ ਖੁਰਾਣਾ ਨੂੰ ਯੂਥ ਕਾਂਗਰਸ ਕਮੇਟੀ ਸ਼ਹਿਰੀ ਬਲਾਕ ਮੱਖੂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ, ਬਲਾਕ ਕਾਂਗਰਸ ਕਮੇਟੀ ਮੱਖੂ ਦੇ ਪ੍ਰਧਾਨ ਸ਼ਿਵ ਸਾਗਰ ਸ਼ਰਮਾ, ਪੰਜਾਬ ਯੂਥ ਕਾਂਗਰਸ ਦੇ ਸਕੱਤਰ ਮਹਿਕਦੀਪ ਸਿੰਘ ਜ਼ੀਰਾ ਅਤੇ ਜ਼ਿਲ੍ਹਾ ਯੂਥ ਕਾਂਗਰਸ ਫ਼ਿਰੋਜ਼ਪੁਰ ਦੇ ਪ੍ਰਧਾਨ ਕਰਨ ਬਰਾੜ ਦੀ ਸਿਫ਼ਾਰਸ਼ ’ਤੇ ਕੀਤੀ ਗਈ। ਸਾਹਿਲ ਖੁਰਾਣਾ ਦੀ ਨਿਯੁਕਤੀ ਨਾਲ ਮੱਖੂ ਦੇ ਕਾਂਗਰਸੀ ਵਰਕਰਾਂ ਅਤੇ ਨੌਜਵਾਨਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਨਵ-ਨਿਯੁਕਤ ਸ਼ਹਿਰੀ ਬਲਾਕ ਪ੍ਰਧਾਨ ਸਾਹਿਲ ਖੁਰਾਣਾ ਨੇ ਇਸ ਨਿਯੁਕਤੀ ਲਈ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਸ਼ਿਵ ਸਾਗਰ ਸ਼ਰਮਾ, ਮਹਿਕਦੀਪ ਸਿੰਘ ਜ਼ੀਰਾ ਤੇ ਕਰਨ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸ਼ਹਿਰੀ ਬਲਾਕ ਮੱਖੂ ਦੇ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਕੰਮ ਕਰਨਗੇ।