31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਸ਼ੀਲੀ ਵਸਤੂ ਸੁੰਘਣ ਦੇ ਸ਼ੱਕ ’ਚ ਇਕ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 30 ਅਕਤੂਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਸ਼ੀਲੀ ਵਸਤੂ ਸੁੰਘਣ ਦੇ ਸ਼ੱਕ ’ਚ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.

ਅਜੀਤ ਡੈਸਕ 31-10-2026
ਮੱਲਾਂਵਾਲਾ, 30 ਅਕਤੂਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਸ਼ੀਲੀ ਵਸਤੂ ਸੁੰਘਣ ਦੇ ਸ਼ੱਕ ’ਚ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ਮਸ਼ਾਨਘਾਟ ਮੱਲਾਂਵਾਲਾ ਨੇੜੇ ਪਹੁੰਚੀ ਤਾਂ ਉੱਥੇ ਇਕ ਮੋਨਾ ਵਿਅਕਤੀ ਬੈਠਾ ਕੋਈ ਨਸ਼ੀਲੀ ਵਸਤੂ ਸੁੰਘਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ’ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਵਿਅਕਤੀ ਦੀ ਪਛਾਣ ਸੈਮੂਅਲ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ 6 ਨੇੜੇ ਮੰਦਰ ਮੀਤਾ ਭਗਤ ਮੱਲਾਂਵਾਲਾ ਵਜੋਂ ਹੋਈ ਹੈ। ਪੁਲਿਸ ਵਲੋਂ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਮੌਕੇ ਤੋਂ ਇਕ ਲਾਈਟਰ, ਇਕ ਸਿਲਵਰ ਰੰਗ ਦੀ ਪੰਨੀ ਤੇ 10 ਰੁਪਏ ਦਾ ਨੋਟ ਵੀ ਬਰਾਮਦ ਹੋਣ ਦਾ ਜ਼ਿਕਰ ਕੀਤਾ ਗਿਆ ਹੈ।
ਪਿਛਲੀ ਖ਼ਬਰ ਹੇਮਨ ਧਵਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਨਸ਼ੇ ਨਾਲ ਨੌਜਵਾਨ ਦੀ ਹੋਈ ਮੌਤ ’ਤੇ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਕੀਤਾ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।