31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਯੂਥ ਕਾਂਗਰਸ ਨੇ ਲਗਾਇਆ ਖੂਨਦਾਨ ਕੈਂਪ

ਜ਼ੀਰਾ, 30 ਅਕਤੂਬਰ (ਰਜਨੀਸ਼ ਕਥੂਰੀਆ)-ਨਸ਼ਾ ਵਿਰੋਧੀ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿਚ ਮੈਡੀਸਿਟੀ ਸੁਪਰ ਸਪੈਸ਼ਲਿਸਟ ਹਸਪਤਾਲ ਮਖੂ ਰੋਡ ਜ਼ੀਰਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕੀਤਾ।

ਅਜੀਤ ਡੈਸਕ 31-10-2026
ਜ਼ੀਰਾ, 30 ਅਕਤੂਬਰ (ਰਜਨੀਸ਼ ਕਥੂਰੀਆ)-ਨਸ਼ਾ ਵਿਰੋਧੀ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿਚ ਮੈਡੀਸਿਟੀ ਸੁਪਰ ਸਪੈਸ਼ਲਿਸਟ ਹਸਪਤਾਲ ਮਖੂ ਰੋਡ ਜ਼ੀਰਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕੀਤਾ। ਇਸ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਸ਼ਹਾਦਤ ਦੇ ਦਿੱਤੀ ਜਿਸ ਦਾ ਨਾਮ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿਚ ਲਿਖਿਆ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਔਰੰਗਜ਼ੇਬ ਦੇ ਰਾਜ ਨੂੰ ਵੀ ਮਾਤ ਪਾ ਦਿੱਤੀ ਹੈ। ਇਸ ਦੌਰਾਨ ਮਾਤਾ ਕੌਲਾਂ ਹਸਪਤਾਲ ਅੰਮ੍ਰਿਤਸਰ ਦੇ ਡਾਕਟਰਾਂ ਦੀ ਟੀਮ ਵਲੋਂ 100 ਦੇ ਕਰੀਬ ਯੂਨਿਟ ਖੂਨ ਇਕੱਤਰ ਕੀਤਾ ਗਿਆ। ਹਸਪਤਾਲ ਦੇ ਪ੍ਰਬੰਧਕਾਂ ਵਲੋਂ ਖੂਨਦਾਨੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਸੁਖਵੰਤ ਸਿੰਘ ਬੇਰੀਵਾਲਾ, ਕੌਂਸਲਰ ਗੁਰਭਗਤ ਸਿੰਘ ਗੋਰਾ ਗਿੱਲ, ਹਰੀਸ਼ ਤਾਂਗਰਾ, ਪਰਮਿੰਦਰ ਸਿੰਘ ਲਾਡਾ, ਸਾਬਕਾ ਵਾਈਸ ਚੇਅਰਮੈਨ ਬਲ ਵਿੰਦਰ ਸਿੰਘ ਬੁੱਟਰ, ਕੁਲਦੀਪ ਸਿੰਘ ਸੰਤੂਵਾਲਾ,ਅਕਾਸ਼ਦੀਪ ਸ਼ਰਮਾ,ਜਸਪਾਲ ਸਿੰਘ,ਸੁਖਪਾਲ ਸਿੰਘ, ਅਕਾਸ਼ਦੀਪ ਸਿੰਘ ਤੇ ਰਾਜਬੀਰ ਸਿੰਘ ਬੇਰੀਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਸਰਕਾਰੀ ਦਫ਼ਤਰਾਂ ’ਚ ਲੋਕਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਰੋਹਿਤ ਕੁਮਾਰ ਮੌਂਟੂ ਵੋਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।