ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ੍ਰੀ ਗੰਗਾਨਗਰ ਦਾ ਵਿੱਦਿਅਕ ਦੌਰਾ
ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਲੋਂ ਜਮਾਤ ਨੌਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਲਈ ਸ੍ਰੀ ਗੰਗਾਨਗਰ ਦਾ ਇਕ ਵਿਸ਼ੇਸ਼ ਵਿੱਦਿਅਕ ਤੇ ਮਨੋਰੰਜਕ ਦੌਰਾ ਕੀਤਾ ਗਿਆ। ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਵਿਹਾਰਕ ਤਜਰਬਾ ਪ੍ਰਦਾਨ ਕਰਨਾ, ਉਨ੍ਹਾਂ ਵਿਚ ਮਾਨਵੀ ਸੰਵੇਦਨਾਵਾਂ ਦਾ ਵਿਕਾਸ ਕਰਨਾ ਤੇ ਸਮਾਜਿਕ ਤੇ ਸਭਿਆਚਾਰਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨਾ ਸੀ।
ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਲੋਂ ਜਮਾਤ ਨੌਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਲਈ ਸ੍ਰੀ ਗੰਗਾਨਗਰ ਦਾ ਇਕ ਵਿਸ਼ੇਸ਼ ਵਿੱਦਿਅਕ ਤੇ ਮਨੋਰੰਜਕ ਦੌਰਾ ਕੀਤਾ ਗਿਆ। ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਵਿਹਾਰਕ ਤਜਰਬਾ ਪ੍ਰਦਾਨ ਕਰਨਾ, ਉਨ੍ਹਾਂ ਵਿਚ ਮਾਨਵੀ ਸੰਵੇਦਨਾਵਾਂ ਦਾ ਵਿਕਾਸ ਕਰਨਾ ਤੇ ਸਮਾਜਿਕ ਤੇ ਸਭਿਆਚਾਰਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਜਗਦੰਬਾ ਅੰਧ ਵਿਦਿਆਲਿਆ ਸ੍ਰੀ ਗੰਗਾਨਗਰ ਦਾ ਦੌਰਾ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸ੍ਰੀ ਨਾਗੇਸ਼ਵਰ ਮਹਾਦੇਵ ਮੰਦਰ ਸ੍ਰੀ ਗੰਗਾਨਗਰ ਵਿਖੇ ਨਤਮਸਤਕ ਹੋ ਕੇ ਅਧਿਆਤਮਕ ਸ਼ਾਂਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਯਾਤਰਾ ਦੌਰਾਨ ਅਧਿਆਪਕ ਪੂਨਮ ਗਿਲਹੋਤਰਾ, ਸ਼ੀਨਮ ਸੇਤੀਆ, ਪ੍ਰੀਤ, ਸ਼ੁਭਮ, ਰੂਪਾਲ ਤੇ ਸ਼ਰਨਾਗਤ ਨੇ ਇੰਚਾਰਜ ਵਜੋਂ ਵਿਦਿਆਰਥੀਆਂ ਦੀ ਅਗਵਾਈ ਕੀਤੀ ਅਤੇ ਅਨੁਸ਼ਾਸਨ, ਸੁਰੱਖਿਆ ਤੇ ਸਮੇਂ ਦੀ ਪਾਬੰਦੀ ਦਾ ਵਿਸ਼ੇਸ਼ ਧਿਆਨ ਰੱਖਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ ਨੇ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਕੇਵਲ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਇੱਕ ਸੰਵੇਦਨਸ਼ੀਲ ਤੇ ਜ਼ਿੰਮੇਵਾਰ ਇਨਸਾਨ ਬਣਾਉਣਾ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ, ਡਾਇਰੈਕਟਰ ਦੀਪਕ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਧੀਂਗੜਾ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰ ਸਚਦੇਵਾ ਨੇ ਦੱਸਿਆ ਕਿ ਦ੍ਰਿਸ਼ਟੀਹੀਣ ਬੱਚਿਆਂ ਦੇ ਸੰਘਰਸ਼ ਤੇ ਪ੍ਰਾਪਤੀਆਂ ਨੂੰ ਦੇਖਣਾ ਵਿਦਿਆਰਥੀਆਂ ਲਈ ਇਕ ਯਾਦਗਾਰੀ ਅਤੇ ਪ੍ਰੇਰਨਾਦਾਇਕ ਅਨੁਭਵ ਰਿਹਾ।