01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਪਿੰਡ ਛਾਂਗਾ ਰਾਏ ਉਤਾੜ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਗੋਲੂ ਕਾ ਮੋੜ, 31 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਸਾਬਕਾ ਵਿਧਾਇਕ ਤੇ ਉਦਯੋਗਪਤੀ ਰਮਿੰਦਰ ਸਿੰਘ ਆਂਵਲਾ ਨੇ ਪਿੰਡ ਛਾਂਗਾ ਰਾਏ ਉਤਾੜ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਟੂਰਨਾਮੈਂਟ ਦੀ ਪ੍ਰਬੰਧਕ ਕਮੇਟੀ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ।

ਅਜੀਤ ਡੈਸਕ 01-11-2026
ਗੋਲੂ ਕਾ ਮੋੜ, 31 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਸਾਬਕਾ ਵਿਧਾਇਕ ਤੇ ਉਦਯੋਗਪਤੀ ਰਮਿੰਦਰ ਸਿੰਘ ਆਂਵਲਾ ਨੇ ਪਿੰਡ ਛਾਂਗਾ ਰਾਏ ਉਤਾੜ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਟੂਰਨਾਮੈਂਟ ਦੀ ਪ੍ਰਬੰਧਕ ਕਮੇਟੀ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਵੀ ਦਿੱਤੀ। ਇਸ ਮੌਕੇ ਰਮਿੰਦਰ ਸਿੰਘ ਆਂਵਲਾ ਨੇ ਟੂਰਨਾਮੈਂਟ ਦੇ ਪ੍ਰਬੰਧਕਾਂ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਆਪਣੀ ਊਰਜਾ ਉਸਾਰੂ ਗਤੀਵਿਧੀਆਂ ਵਿਚ ਲਗਾਉਂਦਿਆਂ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੇ। ਇਸ ਮੌਕੇ ਆਂਵਲਾ ਟੀਮ ਦੇ ਮੈਂਬਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੈਰਾਮੈਡੀਕਲ ਯੂਨੀਅਨ ਵਲੋਂ ਫੂਡ ਸੇਫਟੀ ਵਿੰਗ ਫ਼ਿਰੋਜ਼ਪੁਰ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਧੂਮਧਾਮ ਨਾਲ ਮਨਾਇਆ ‘ਹੈਲੋਵੀਨ ਡੇ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।