02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਮੁੱਖ ਮੰਤਰੀ ਭਗਵੰਤ ਮਾਨ ਦੇ ਅਬੋਹਰ ਦੌਰੇ ਤੋਂ ਪਹਿਲਾਂ ਯੂਨੀਅਨ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਈ. ਟੀ.

ਰਿਹਾਈ ਤੋਂ ਬਾਅਦ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਈ.ਟੀ.ਟੀ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ। ਅਜੀਤ ਤਸਵੀਰ 02-11-2026
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਈ.ਟੀ.ਟੀ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਰਵੱਈਏ ’ਤੇ ਗੰਭੀਰ ਸਵਾਲ ਚੁੱਕਦਿਆਂ ਦੱਸਿਆ ਕਿ 1 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਬੋਹਰ ਦੌਰੇ ਤੋਂ ਪਹਿਲਾਂ 31 ਅਕਤੂਬਰ ਨੂੰ ਸ਼ਾਮ ਕਰੀਬ 6 ਵਜੇ ਉਨ੍ਹਾਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ। ਸੁਨੀਲ ਫ਼ਾਜ਼ਿਲਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਰੀ ਰਾਤ ਥਾਣਾ ਸਦਰ ਫ਼ਾਜ਼ਿਲਕਾ ਵਿਖੇ ਰੱਖਿਆ ਗਿਆ ਅਤੇ ਅਗਲੇ ਦਿਨ 1 ਨਵੰਬਰ ਨੂੰ ਦੁਪਹਿਰ ਕਰੀਬ 3 ਵਜੇ ਮੁੱਖ ਮੰਤਰੀ ਦੇ ਅਬੋਹਰ ਦੌਰੇ ਤੋਂ ਵਾਪਸ ਜਾਣ ਤੋਂ ਬਾਅਦ ਰਿਹਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕ ਆਗੂ ਨੂੰ ਇਸ ਤਰ੍ਹਾਂ ਹਿਰਾਸਤ ਵਿਚ ਰੱਖਣਾ ਸਰਕਾਰ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੇ ਸਵਾਲਾਂ ਅਤੇ ਉਨ੍ਹਾਂ ਦੀ ਆਵਾਜ਼ ਦਾ ਸਾਹਮਣਾ ਕਰਨ ਦੀ ਬਜਾਏ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਪੁਲਿਸ ਕਾਰਵਾਈ ਦਾ ਸਹਾਰਾ ਲੈ ਰਹੀ ਹੈ। ਯੂਨੀਅਨ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਅਜੇ ਤੱਕ ਨਵੀਂ ਈ.ਟੀ.ਟੀ. ਭਰਤੀ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ, ਜਿਸ ਕਾਰਨ ਨੌਜਵਾਨ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਉਡੀਕ ਕਰ ਰਹੇ ਹਨ। ਸੁਨੀਲ ਫ਼ਾਜ਼ਿਲਕਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਨੂੰ ਹਿਰਾਸਤ ਵਿਚ ਲੈਣ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰੇ ਅਤੇ ਈ.ਟੀ.ਟੀ.ਦੀਆਂ ਨਵੀਆਂ ਅਸਾਮੀਆਂ ਦਾ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕਰੇ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਨਵੀਂ ਭਰਤੀ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਹੁੰਦਾ, ਸ਼ਾਂਤਮਈ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਵੱਖ-ਵੱਖ ਪਾਰਟੀਆਂ ਦੇ 19 ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਹੱਥ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਵਿਚ ਸ਼ਾਮ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।