02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਲਕਾ ਗੁਰੂਹਰਸਹਾਏ ਦੇ ਲੋਕਾਂ ਦਾ ਮਿਲ ਰਿਹਾ ਹੈ ਅਥਾਹ ਪਿਆਰ : ਮੌਂਟੂ ਵੋਹਰਾ

ਗੋਲੂ ਕਾ ਮੋੜ, 1 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਰੋਹਿਤ ਕੁਮਾਰ ਮੌਂਟੂ ਵੋਹਰਾ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਪ੍ਰੈੱਸ ਕਲੱਬ ਗੁਰੂਹਰਸਹਾਏ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਕੌਂਸਲਰ ਅਮਨ ਦੁੱਗਲ, ਛਿੰਦਰ ਪਾਲ ਭੋਲਾ, ਸੰਜੀਵ ਵੋਹਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।

ਅਜੀਤ ਡੈਸਕ 02-11-2026
ਗੋਲੂ ਕਾ ਮੋੜ, 1 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਰੋਹਿਤ ਕੁਮਾਰ ਮੌਂਟੂ ਵੋਹਰਾ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਪ੍ਰੈੱਸ ਕਲੱਬ ਗੁਰੂਹਰਸਹਾਏ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਕੌਂਸਲਰ ਅਮਨ ਦੁੱਗਲ, ਛਿੰਦਰ ਪਾਲ ਭੋਲਾ, ਸੰਜੀਵ ਵੋਹਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਰੋਹਿਤ ਕੁਮਾਰ ਮੌਂਟੂ ਵੋਹਰਾ ਨੇ ਕਿਹਾ ਕਿ ਕਾਂਗਰਸ ਇਕ ਕੌਮੀ ਪਾਰਟੀ ਹੈ ਅਤੇ ਇਸ ਵਿਚ ਸ਼ਾਮਲ ਹੋ ਕੇ ਉਹ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਗੁਰੂਹਰਸਹਾਏ ਉਨ੍ਹਾਂ ਦਾ ਆਪਣਾ ਹਲਕਾ ਹੈ ਅਤੇ ਇੱਥੋਂ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਅਥਾਹ ਪਿਆਰ ਮਿਲ ਰਿਹਾ ਹੈ। ਉਨ੍ਹਾਂ ਦਾ ਮੁੱਖ ਉਦੇਸ਼ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪੁਰਾਣੇ ਸਾਥੀ, ਰਿਸ਼ਤੇਦਾਰ ਅਤੇ ਹਮਾਇਤੀ ਲਗਾਤਾਰ ਉਨ੍ਹਾਂ ਦੇ ਸੰਪਰਕ ਵਿਚ ਹਨ ਅਤੇ ਉਹ ਇਲਾਕੇ ਵਿਚ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਰੁਕੇ ਹੋਏ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਅਤੇ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਹਰ ਸੰਭਵ ਯਤਨ ਕਰਨਗੇ।
ਪਿਛਲੀ ਖ਼ਬਰ ਹੈਰੋਇਨ ਸਮੇਤ ਗ੍ਰਿਫਤਾਰ ਕੀਤੀ ਔਰਤ ਨੂੰ ਜ਼ਮਾਨਤ ਮਿਲੀ ਅਗਲੀ ਖ਼ਬਰ ਲੁਧਿਆਣਾ ਤੋਂ ਅਕਤੂਬਰ ਮਹੀਨੇ ’ਚ 156 ਟਨ ‘ਪਰਸਿਮੋਨ ਫਲ’ ਦੀ ਰੇਲ ਮਾਰਗ ਰਾਹੀਂ ਢੁਆਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।