02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਜਥੇਦਾਰ ਸੂਬਾ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੰਡੀ ਅਰਨੀਵਾਲਾ,1ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਉਨ੍ਹਾਂ ਨੇ ਜਥੇਦਾਰ ਸੂਬਾ ਸਿੰਘ ਦੇ ਸਪੁੱਤਰ ਗੁਰਪ੍ਰੀਤ ਸਿੰਘ, ਭਤੀਜੇ ਹਰਜੀਤ ਸਿੰਘ ਹੀਰਾ ਸੰਧੂ ਅਵਤਾਰ ਸਿੰਘ ਸਾਬਕਾ ਸਰਪੰਚ ਕਮਾਲ ਵਾਲਾ ਅਤੇ ਭਰਾ ਭਗਵਾਨ ਸਿੰਘ ਦੇ ਨਾਲ ਹਮਦਰਦੀ ਪ੍ਰਗਟ ਕੀਤੀ ।

ਅਜੀਤ ਡੈਸਕ 02-11-2026
ਮੰਡੀ ਅਰਨੀਵਾਲਾ,1ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਉਨ੍ਹਾਂ ਨੇ ਜਥੇਦਾਰ ਸੂਬਾ ਸਿੰਘ ਦੇ ਸਪੁੱਤਰ ਗੁਰਪ੍ਰੀਤ ਸਿੰਘ, ਭਤੀਜੇ ਹਰਜੀਤ ਸਿੰਘ ਹੀਰਾ ਸੰਧੂ ਅਵਤਾਰ ਸਿੰਘ ਸਾਬਕਾ ਸਰਪੰਚ ਕਮਾਲ ਵਾਲਾ ਅਤੇ ਭਰਾ ਭਗਵਾਨ ਸਿੰਘ ਦੇ ਨਾਲ ਹਮਦਰਦੀ ਪ੍ਰਗਟ ਕੀਤੀ । ਅਟਵਾਲ ਨੇ ਕਿਹਾ ਕਿ ਜੇਕਰ ਮੈਂ ਵਿਧਾਇਕ ਜਾਂ ਸਾਂਸਦ ਬਣਿਆ ਹਾਂ ਤਾਂ ਇਸ ਵਿਚ ਜਥੇਦਾਰ ਦਾ ਯੋਗਦਾਨ ਹੈ। ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਸਾਡਾ ਸਿਆਸੀ ਸਫ਼ਰ ਇਕੱਠਿਆਂ ਦਾ ਇਸੇ ਪਿੰਡ ਵਿਚੋਂ ਸ਼ੁਰੂ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬੇਹੱਦ ਮਾਣ ਹੈ ਕਿ ਜਥੇਦਾਰ ਸੂਬਾ ਸਿੰਘ ਦਾ ਪਰਿਵਾਰ ਮੇਰਾ ਇੱਕ ਆਪਣਾ ਪਰਿਵਾਰ ਹੈ। ਇਸ ਮੌਕੇ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਜ਼ੈਲਦਾਰ, ਨਸੀਬ ਸਿੰਘ, ਸੁਖਚੈਨ ਸਿੰਘ, ਚਰਨਜੀਤ ਸਿੰਘ ਅਟਵਾਲ ਦੇ ਮਿੱਤਰ ਬਿਸ਼ੰਬਰ ਲਾਲ, ਪੂਰਨ ਸਿੰਘ ਨੰਬਰਦਾਰ ਅਤੇ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਜ਼ੀਰਾ ਦੇ ਪ੍ਰਿੰਸੀਪਲ ਸਚਿਨ ਕਾਲੜਾ ਦੀ ਸੇਵਾਮੁਕਤੀ ਮੌਕੇ ਸਟਾਫ਼ ਵਲੋਂ ਨਿੱਘੀ ਵਿਦਾਇਗੀ ਅਗਲੀ ਖ਼ਬਰ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉੱਤਰਨ ਦੀ ਹਮੇਸ਼ਾ ਰਹੀ ਹੈ ਕੋਸ਼ਿਸ਼-ਵਿਧਾਇਕ ਸਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।