ਸਰਕਾਰੀ ਕਾਲਜ ਜ਼ੀਰਾ ਦੇ ਪ੍ਰਿੰਸੀਪਲ ਸਚਿਨ ਕਾਲੜਾ ਦੀ ਸੇਵਾਮੁਕਤੀ ਮੌਕੇ ਸਟਾਫ਼ ਵਲੋਂ ਨਿੱਘੀ ਵਿਦਾਇਗੀ
ਜ਼ੀਰਾ, 1 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸਨੇਰ ਰੋਡ ’ਤੇ ਸਥਿਤ ਸਰਕਾਰੀ ਕਾਲਜ ਜ਼ੀਰਾ ਦੇ ਪ੍ਰਿੰਸੀਪਲ ਸਚਿਨ ਕਾਲੜਾ ਦੇ ਸੇਵਾਮੁਕਤ ਹੋਣ ’ਤੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਲੋਂ ਇਕ ਵਿਸ਼ੇਸ਼ ਵਿਦਾਇਗੀ ਸਮਾਗਮ ਕਰਵਾਇਆ ਗਿਆ। ਕਾਲਜ ਕੈਂਪਸ ਵਿਚ ਕਰਵਾਏ ਗਏ ਇਸ ਭਾਵਪੂਰਤ ਸਮਾਗਮ ਦੌਰਾਨ ਪ੍ਰਿੰਸੀਪਲ ਕਾਲੜਾ ਨੂੰ ਉਨ੍ਹਾਂ ਦੀਆਂ ਬੇਮਿਸਾਲ ਅਤੇ ਸ਼ਾਨਦਾਰ ਸੇਵਾਵਾਂ ਬਦਲੇ ਨਿੱਘੀ ਵਿਦਾਇਗੀ ਦਿੱਤੀ ਗਈ।
ਸ
ਸਰਕਾਰੀ ਕਾਲਜ ਜ਼ੀਰਾ ਵਿਖੇ ਸੇਵਾਮੁਕਤ ਹੋਏ ਪ੍ਰਿੰਸੀਪਲ ਸਚਿਨ ਕਾਲੜਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਸਮੂਹ ਸਟਾਫ਼ ਮੈਂਬਰ। ਤਸਵੀਰ- ਪ੍ਰਤਾਪ ਸਿੰਘ ਹੀਰਾ
02-11-2026
ਜ਼ੀਰਾ, 1 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸਨੇਰ ਰੋਡ ’ਤੇ ਸਥਿਤ ਸਰਕਾਰੀ ਕਾਲਜ ਜ਼ੀਰਾ ਦੇ ਪ੍ਰਿੰਸੀਪਲ ਸਚਿਨ ਕਾਲੜਾ ਦੇ ਸੇਵਾਮੁਕਤ ਹੋਣ ’ਤੇ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਵਲੋਂ ਇਕ ਵਿਸ਼ੇਸ਼ ਵਿਦਾਇਗੀ ਸਮਾਗਮ ਕਰਵਾਇਆ ਗਿਆ। ਕਾਲਜ ਕੈਂਪਸ ਵਿਚ ਕਰਵਾਏ ਗਏ ਇਸ ਭਾਵਪੂਰਤ ਸਮਾਗਮ ਦੌਰਾਨ ਪ੍ਰਿੰਸੀਪਲ ਕਾਲੜਾ ਨੂੰ ਉਨ੍ਹਾਂ ਦੀਆਂ ਬੇਮਿਸਾਲ ਅਤੇ ਸ਼ਾਨਦਾਰ ਸੇਵਾਵਾਂ ਬਦਲੇ ਨਿੱਘੀ ਵਿਦਾਇਗੀ ਦਿੱਤੀ ਗਈ। ਸਮਾਗਮ ਦੌਰਾਨ ਬੁਲਾਰਿਆਂ ਨੇ ਪ੍ਰਿੰਸੀਪਲ ਸਚਿਨ ਕਾਲੜਾ ਦੇ ਕਾਰਜਕਾਲ ਦੌਰਾਨ ਕਾਲਜ ਦੇ ਵਿਕਾਸ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰੋਫੈਸਰ ਸਤਵਿੰਦਰ ਪਾਲ ਸਿੰਘ, ਪ੍ਰੋਫੈਸਰ ਸਤਬੀਰ ਸਿੰਘ ਅਤੇ ਪ੍ਰੋਫੈਸਰ ਪਵਿੱਤਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪ੍ਰਿੰਸੀਪਲ ਕਾਲੜਾ ਇੱਕ ਉੱਘੇ ਸਿੱਖਿਆ ਸ਼ਾਸਤਰੀ ਹੋਣ ਦੇ ਨਾਲ-ਨਾਲ ਬਹੁਤ ਹੀ ਮਿਲਣਸਾਰ, ਸਾਦੇ ਅਤੇ ਨਿਮਰ ਸੁਭਾਅ ਦੇ ਮਾਲਕ ਹਨ। ਉਨ੍ਹਾਂ ਦੀ ਅਗਵਾਈ ਵਿੱਚ ਕਾਲਜ ਨੇ ਅਕਾਦਮਿਕ ਅਤੇ ਪ੍ਰਸ਼ਾਸਕੀ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਪ੍ਰੋਫੈਸਰ ਸ਼ਵੇਤਾ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪ੍ਰਿੰਸੀਪਲ ਕਾਲੜਾ ਵਰਗੇ ਈਮਾਨਦਾਰ, ਮਿਹਨਤੀ ਅਤੇ ਸਿੱਖਿਆ ਜਗਤ ਨੂੰ ਸਮਰਪਿਤ ਇਨਸਾਨ ਸਮਾਜ ਵਿੱਚ ਬਹੁਤ ਘੱਟ ਹੁੰਦੇ ਹਨ। ਉਨ੍ਹਾਂ ਨੇ ਹਮੇਸ਼ਾ ਇਕ ਪਰਿਵਾਰ ਦੇ ਮੁਖੀ ਵਾਂਗ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਅਗਵਾਈ ਕੀਤੀ। ਵਿਦਾਇਗੀ ਪਾਰਟੀ ਦੌਰਾਨ ਪ੍ਰਿੰਸੀਪਲ ਸਚਿਨ ਕਾਲੜਾ ਨੇ ਕਾਲਜ ਪ੍ਰਤੀ ਆਪਣੀ ਲਗਾਓ ਅਤੇ ਜ਼ਿੰਮੇਵਾਰੀ ਦਾ ਸਬੂਤ ਦਿੰਦਿਆਂ ਕਾਲਜ ਨੂੰ ਆਪਣੀ ਨੇਕ ਕਮਾਈ ਵਿਚੋਂ 10 ਪੱਖੇ ਭੇਟ ਕੀਤੇ। ਸਮੂਹ ਸਟਾਫ਼ ਵਲੋਂ ਪ੍ਰਿੰਸੀਪਲ ਕਾਲੜਾ ਨੂੰ ਯਾਦਗਾਰੀ ਚਿੰਨ੍ਹ, ਦੋਸ਼ਾਲਾ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਆਪਣੇ ਵਿਦਾਇਗੀ ਭਾਸ਼ਣ ਦੌਰਾਨ ਭਾਵੁਕ ਹੁੰਦਿਆਂ ਪ੍ਰਿੰਸੀਪਲ ਸਚਿਨ ਕਾਲੜਾ ਨੇ ਸਾਰੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੀ ਤਰੱਕੀ ਕਿਸੇ ਇਕੱਲੇ ਵਿਅਕਤੀ ਦਾ ਕੰਮ ਨਹੀਂ ਬਲਕਿ ਟੀਮ ਵਰਕ ਦਾ ਨਤੀਜਾ ਹੈ। ਸਮਾਗਮ ਦੇ ਅੰਤ ਵਿਚ ਜਨਕ ਰਾਜ ਗੌਤਮ ਨੇ ਆਏ ਹੋਏ ਸਮੂਹ ਮਹਿਮਾਨਾਂ, ਸਟਾਫ਼ ਅਤੇ ਪਤਵੰਤਿਆਂ ਦਾ ਰਸਮੀ ਤੌਰ ’ਤੇ ਧੰਨਵਾਦ ਕੀਤਾ।