ਫ਼ਿਰੋਜ਼ਪੁਰ ਛਾਉਣੀ ’ਚ ਦੀਵਾਲੀ ਦੀ ਵਧਾਈ ਮੰਗ ਰਹੇ ਕਿੰਨਰਾਂ ਨਾਲ ਲੁੱਟ: ਮੋਟਰਸਾਈਕਲ ਸਵਾਰ ਲੁਟੇਰੇ 18,000 ਰੁਪਏ ਖੋਹ ਕੇ ਫ਼ਰਾਰ
ਫ਼ਿਰੋਜ਼ਪੁਰ, 4 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਛਾਉਣੀ ਦੇ ਬਾਜ਼ਾਰ ਵਿਚ ਦੀਵਾਲੀ ਦੇ ਤਿਉਹਾਰ ਮੌਕੇ ਵਧਾਈ ਮੰਗ ਰਹੇ ਕਿੰਨਰ ਭਾਈਚਾਰੇ ਨਾਲ ਲੁੱਟ-ਖੋਹ ਦੀ ਇਕ ਵਾਰਦਾਤ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਛਾਉਣੀ ਦੇ ਚਾਰ ਨੰਬਰ ਬਾਜ਼ਾਰ ਵਿਚ ਕੁੱਝ ਕਿੰਨਰ ਲੋਕਾਂ ਤੋਂ ਦੀਵਾਲੀ ਦੀ ਵਧਾਈ ਮੰਗ ਰਹੇ ਸਨ, ਜਦੋਂ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਨੌਜਵਾਨ ਉੱਥੇ ਆਏ।
ਅਜੀਤ ਡੈਸਕ
05-11-2026