05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸੈਟੇਲਾਈਟ ਨਿਗਰਾਨੀ ਨੇ ਖੋਲ੍ਹੀ ਖੇਤਾਂ ਵਿਚ ਪਰਾਲੀ ਸਾੜਨ ਦੀ ਪੋਲ ਥਾਣਾ ਸਦਰ ਪੁਲਿਸ ਵਲੋਂ ਅਣਪਛਾਤਿਆਂ ਖ਼ਿਲਾਫ਼ ਤਿੰਨ ਵੱਖ-ਵੱਖ ਕੇਸ ਦਰਜ

ਫ਼ਿਰੋਜ਼ਪੁਰ, 4 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰੀ ਪੱਧਰ ’ਤੇ ਕੀਤੀ ਜਾ ਰਹੀ ਨਿਗਰਾਨੀ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸੈਟੇਲਾਈਟ ਰਾਹੀਂ ਪ੍ਰਾਪਤ ਕੀਤੇ ਡਾਟੇ ਦੇ ਆਧਾਰ ’ਤੇ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਪਰਾਲੀ ਸਾੜਨ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ।

ਅਜੀਤ ਡੈਸਕ 05-11-2026
ਫ਼ਿਰੋਜ਼ਪੁਰ, 4 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰੀ ਪੱਧਰ ’ਤੇ ਕੀਤੀ ਜਾ ਰਹੀ ਨਿਗਰਾਨੀ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸੈਟੇਲਾਈਟ ਰਾਹੀਂ ਪ੍ਰਾਪਤ ਕੀਤੇ ਡਾਟੇ ਦੇ ਆਧਾਰ ’ਤੇ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਪਰਾਲੀ ਸਾੜਨ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪਿੰਡ ਗੱਟੀ ਰਹੀਮੇ ਕੇ ਦੇ ਖੇਤਾਂ ਵਿਚ ਕਿਸੇ ਅਣਪਛਾਤੇ ਕਿਸਾਨ ਵਲੋਂ ਫ਼ਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਈ ਗਈ ਸੀ। ਇਸ ਘਟਨਾ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸੈਟੇਲਾਈਟ ਰਾਹੀਂ ਪ੍ਰਾਪਤ ਕੀਤਾ ਡਾਟਾ ਪੁਲਿਸ ਕੋਲ ਪੇਸ਼ ਕੀਤਾ ਗਿਆ, ਜਿਸ ਦੇ ਆਧਾਰ ’ਤੇ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਦੂਜੇ ਅਤੇ ਤੀਜੇ ਮਾਮਲੇ ਵਿਚ ਵੀ ਥਾਣਾ ਸਦਰ ਅਧੀਨ ਪੈਂਦੇ ਪਿੰਡ ਸੈਦੋ ਕੇ ਦੇ ਖੇਤਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਸੈਟੇਲਾਈਟ ਰਾਹੀਂ ਮਿਲੇ ਡਾਟੇ ਦੇ ਆਧਾਰ ’ਤੇ ਪੁਲਿਸ ਵਲੋਂ ਕਾਰਵਾਈ ਕੀਤੀ ਗਈ। ਇਨ੍ਹਾਂ ਦੋਵਾਂ ਮਾਮਲਿਆਂ ਵਿਚ ਮੁਕੱਦਮਾ ਦਰਜ ਕਰਕੇ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਰਿਕਾਰਡ ਅਨੁਸਾਰ ਤਿੰਨਾਂ ਮਾਮਲਿਆਂ ਵਿਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਵਿਚ ਪ੍ਰਦੂਸ਼ਣ ਦਾ ਪੱਧਰ ਵਧਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ਅਤੇ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਸੈਟੇਲਾਈਟ ਰਾਹੀਂ ਕੀਤੀ ਜਾ ਰਹੀ ਨਿਗਰਾਨੀ ਕਾਰਨ ਹੁਣ ਖੇਤਾਂ ਵਿਚ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਸ਼ਾਸਨ ਦੀ ਨਜ਼ਰ ਤੋਂ ਬਚ ਨਹੀਂ ਰਹੀਆਂ। ਪੁਲਿਸ ਵਲੋਂ ਦਰਜ ਕੀਤੇ ਗਏ ਇਨ੍ਹਾਂ ਤਿੰਨਾਂ ਮਾਮਲਿਆਂ ਵਿਚ ਅੱਗ ਲਗਾਉਣ ਵਾਲੇ ਵਿਅਕਤੀਆਂ ਦੀ ਪਛਾਣ ਅਤੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮੁਲਾਜ਼ਮ ਮੰਗਾਂ ਨੂੰ ਲੈ ਕੇ ਕਲੈਰੀਕਲ ਕਾਮਿਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜਾਹਰਾ ਅਗਲੀ ਖ਼ਬਰ ਰੇਲਵੇ ਸਟੇਸ਼ਨ ’ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।