05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵਿਧਾਨ ਸਭਾ ਚੋਣਾਂ-2027 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੀਆਂ ਇਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਫ਼ਿਰੋਜ਼ਪੁਰ, 4 ਨਵੰਬਰ (ਸੁਖਵਿੰਦਰ ਸਿੰਘ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਅਤੇ ਚੋਣਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਫ਼ਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਕੇਂਦਰੀ ਅਤੇ ਰਾਜ ਸਰਕਾਰੀ ਵਿਭਾਗਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਵਿਧਾਨ ਸਭਾ ਚੋਣਾਂ 2027 ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਡਾ.ਅਮਨਦੀਪ ਕੌਰ ਅਤੇ ਐਸ.ਪੀ(ਡੀ) ਮਨਜੀਤ ਸਿੰਘ। ਅਜੀਤ ਤਸਵੀਰ 05-11-2026
ਫ਼ਿਰੋਜ਼ਪੁਰ, 4 ਨਵੰਬਰ (ਸੁਖਵਿੰਦਰ ਸਿੰਘ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਅਤੇ ਚੋਣਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਫ਼ਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਕੇਂਦਰੀ ਅਤੇ ਰਾਜ ਸਰਕਾਰੀ ਵਿਭਾਗਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਚੋਣਾਂ-2017 ਅਤੇ 2022 ਅਤੇ ਲੋਕ ਸਭਾ ਚੋਣਾਂ-2024 ਦੀਆਂ ਫੀਡਬੈਕ ਰਿਪੋਰਟਾਂ ਦਾ ਵਿਸ਼ਲੇਸ਼ਣ ਕਰਦਿਆਂ ਪਿਛਲੇ ਤਜਰਬਿਆਂ ਦੇ ਆਧਾਰ ’ਤੇ ਚੋਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਵਿਚ ਮੁੱਖ ਤੌਰ ’ਤੇ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਅਤੇ ਪ੍ਰੋਫਾਈਲਿੰਗ, ਪਿਛਲੀਆਂ ਚੋਣਾਂ ਦੀ ਫੀਡਬੈਕ ਦਾ ਵਿਸ਼ਲੇਸ਼ਣ, ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਹੋਰ ਮੁਫ਼ਤ ਵਸਤਾਂ ਦੀ ਵੰਡ ਨੂੰ ਰੋਕਣ ਸਬੰਧੀ ਰਣਨੀਤੀ ’ਤੇ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਬੀ.ਐੱਸ.ਐੱਫ., ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਵਿਚਕਾਰ ਤਾਲਮੇਲ ਵਧਾਉਣ, ਅੰਤਰਰਾਸ਼ਟਰੀ ਸਰਹੱਦ, ਅਤੇ ਅੰਤਰ-ਜ਼ਿਲ੍ਹਾ ਨਾਕਿਆਂ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਅਸਲੇ ’ਤੇ ਹੋਰ ਗੈਰ-ਕਾਨੂੰਨੀ ਵਸਤਾਂ ਦੀ ਆਵਾਜਾਈ ਨੂੰ ਰੋਕਣ ਲਈ ਚੈਕਿੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਬਾਰੇ ਚਰਚਾ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਆਮਦਨ ਕਰ ਵਿਭਾਗ ਅਤੇ ਲੀਡ ਡਿਸਟ੍ਰਿਕਟ ਮੈਨੇਜਰ ਦੇ ਸਹਿਯੋਗ ਨਾਲ ਸ਼ੱਕੀ ਨਕਦੀ ਦੀ ਆਵਾਜਾਈ, ਹਵਾਲਾ ਲੈਣ-ਦੇਣ ਅਤੇ ਬਿਨਾਂ ਹਿਸਾਬ-ਕਿਤਾਬ ਵਾਲੇ ਪੈਸੇ ’ਤੇ ਨਜ਼ਰ ਰੱਖਣ ਲਈ ਫਲਾਇੰਗ ਸਕੂਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਆਬਕਾਰੀ ਵਿਭਾਗ ਨੂੰ ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ, ਸਟੋਰੇਜ ਸਥਾਨਾਂ ਅਤੇ ਨਸ਼ਿਆਂ ਦੀ ਸਪਲਾਈ ਚੇਨ ਵਿਰੁੱਧ ਸਖ਼ਤ ਕਾਰਵਾਈ ਲਈ ਆਪਣੇ ਇੰਟੈਲੀਜੈਂਸ ਨੈੱਟਵਰਕ ਨੂੰ ਸਰਗਰਮ ਰੱਖਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸੀ.ਜੀ.ਐੱਸ.ਟੀ., ਸਟੇਟ ਜੀ.ਐੱਸ.ਟੀ. ਅਤੇ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਸ਼ੱਕੀ ਵਪਾਰਕ ਖੇਪਾਂ, ਸਬਸਿਡੀ ਵਾਲੀਆਂ ਵਸਤਾਂ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਰਤੇ ਜਾ ਸਕਣ ਵਾਲੇ ਤੋਹਫ਼ਿਆਂ ਦੀ ਆਵਾਜਾਈ ’ਤੇ ਨਿਗਰਾਨੀ ਰੱਖਣ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਦੇ ਨਾਲ ਹੀ ਸਾਰੇ ਸਬੰਧਿਤ ਵਿਭਾਗਾਂ ਨੂੰ ਜ਼ਬਤ ਕੀਤੀਆਂ ਵਸਤਾਂ ਦੀ ਕਾਨੂੰਨੀ ਦਸਤਾਵੇਜ਼ੀ, ਵੀਡੀਓਗ੍ਰਾਫੀ ਅਤੇ ਪਾਰਦਰਸ਼ੀ ਰਿਪੋਰਟਿੰਗ ਯਕੀਨੀ ਬਣਾਉਣ ਅਤੇ ਅਜਿਹੇ ਮਾਮਲਿਆਂ ਦੀ ਤੁਰੰਤ ਜ਼ਿਲ੍ਹਾ ਚੋਣ ਅਫ਼ਸਰ ਨੂੰ ਸੂਚਨਾ ਦੇਣ ਲਈ ਕਿਹਾ ਗਿਆ। ਇਸ ਦੌਰਾਨ ਵੱਧ ਜੋਖ਼ਮ ਵਾਲੇ ਅਤੇ ਖਰਚੇ ਦੇ ਪੱਖੋਂ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਨਿਗਰਾਨੀ ਅਤੇ ਇਨਫੋਰਸਮੈਂਟ ਰਣਨੀਤੀ ਤਿਆਰ ਕਰਨ ਅਤੇ ਹਰੇਕ ਵਿਭਾਗ ਵਲੋਂ ਆਪਣਾ ਵਿਭਾਗੀ ਐਕਸ਼ਨ ਪਲਾਨ ਤਿਆਰ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣਾਂ ਨਾਲ ਸਬੰਧਿਤ ਆਪਣੀਆਂ ਜ਼ਿੰਮੇਵਾਰੀਆਂ ਦੀ ਅਗਾਊਂ ਯੋਜਨਾਬੰਦੀ ਕਰਨ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ। ਮੀਟਿੰਗ ਵਿਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ.ਅਮਨਦੀਪ ਕੌਰ, ਐਸ.ਪੀ. ਮਨਜੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਐਲ.ਡੀ.ਐਮ. ਉਪਮਨਿਯੂ ਸੂਦ, ਡੀ.ਆਰ. ਕੋਆਪਰੇਟਿਵ ਸੁਸਾਇਟੀਜ਼ ਸੁਖਜੀਤ ਸਿੰਘ, ਇਨਕਮ ਟੈਕਸ ਅਧਿਕਾਰੀ ਭਾਰਤ ਭੂਸ਼ਨ ਅਤੇ ਸੁਖਦੀਪ ਕੁਮਾਰ, ਪਲੇਸਮੈਂਟ ਅਫ਼ਸਰ ਗੁਰਜੰਟ ਸਿੰਘ ਸਮੇਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.), ਰੇਲਵੇ ਪ੍ਰੋਟੈਕਸ਼ਨ ਫੋਰਸ, ਟਰਾਂਸਪੋਰਟ, ਵਿੱਤ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰ ਅੰਦਰ ਫੂਡ ਸੇਫਟੀ ਵਿਭਾਗ ਦੀ ਟੀਮ ਵਲੋਂ ਛਾਪੇਮਾਰੀਆਂ ਜਾਰੀ ਬੀਕਾਨੇਰੀ ਸਵੀਟ ਸ਼ਾਪ ਤੋਂ ਖੋਏ ਅਤੇ ਜੋਸਨ ਡ... ਅਗਲੀ ਖ਼ਬਰ ਮੁਲਾਜ਼ਮ ਮੰਗਾਂ ਨੂੰ ਲੈ ਕੇ ਕਲੈਰੀਕਲ ਕਾਮਿਆਂ ਵਲੋਂ ਡੀ.ਸੀ. ਦਫ਼ਤਰ ਅੱਗੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।