06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਰਸਵਾਰਥ ਸਭਾ ਵਲੋਂ ਲਗਾਏ ਮੈਡੀਕਲ ਕੈਂਪ ਦੌਰਾਨ 45 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 5 ਨਵੰਬਰ (ਜਸਕਰਨ ਸਿੰਘ ਤਨੇਜਾ)-ਸਮਾਜ ਸੇਵਾ ਦੇ ਉਦੇਸ਼ ਨਾਲ ਪਰਸਵਾਰਥ ਸਭਾ ਵਲੋਂ ਹਰ ਬੁੱਧਵਾਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਬੁੱਧਵਾਰ ਨੂੰ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਡਾ.

ਅਜੀਤ ਡੈਸਕ 06-11-2026
ਜਲਾਲਾਬਾਦ, 5 ਨਵੰਬਰ (ਜਸਕਰਨ ਸਿੰਘ ਤਨੇਜਾ)-ਸਮਾਜ ਸੇਵਾ ਦੇ ਉਦੇਸ਼ ਨਾਲ ਪਰਸਵਾਰਥ ਸਭਾ ਵਲੋਂ ਹਰ ਬੁੱਧਵਾਰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਬੁੱਧਵਾਰ ਨੂੰ ਲਗਾਏ ਗਏ ਮੈਡੀਕਲ ਕੈਂਪ ਦੌਰਾਨ ਡਾ.ਰਾਜੀਵ ਮਿੱਢਾ ਨੇ 45 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਵੱਖ-ਵੱਖ ਸਿਹਤ ਸਮੱਸਿਆਵਾਂ ਸਬੰਧੀ ਲੋੜੀਂਦੀ ਸਲਾਹ ਦਿੱਤੀ। ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਸਬੰਧੀ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਨੂੰ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮੇਂ-ਸਮੇਂ ’ਤੇ ਸਿਹਤ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਲੋੜਵੰਦ ਅਤੇ ਆਮ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਅਨਿਲ ਦੀਪ ਨਾਗਪਾਲ, ਵਿਜੇ ਬਾਘਲਾ, ਗੁਰਚਰਨ ਕਮੀਰਿਆ, ਰਮੇਸ਼ ਰਾਠੀ, ਸੁਰੇਸ਼ ਚੌਹਾਨ, ਮੈਡਮ ਰਮਨ ਅਤੇ ਮਾਣਿਕ ਚੌਹਾਨ ਸਮੇਤ ਸਭਾ ਦੇ ਹੋਰ ਮੈਂਬਰ ਵੀ ਮੌਜੂਦ ਸਨ। ਸਭਾ ਵਲੋਂ ਹਰ ਬੁੱਧਵਾਰ ਨਿਰੰਤਰ ਮੈਡੀਕਲ ਕੈਂਪ ਲਗਾ ਕੇ ਸਮਾਜ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਸਿਵਲ ਸਰਜਨ ਫ਼ਾਜ਼ਿਲਕਾ ਵਲੋਂ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਅਗਲੀ ਖ਼ਬਰ ਯੂਥ ਫ਼ੈਸਟੀਵਲ ਵਿਚ ਭਾਗ ਸਿੰਘ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਗੱਡੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।