ਭੁੱਚੋ ਮੰਡੀ ਸਕੂਲ ਵਿਖੇ ਬਲਾਕ ਪੱਧਰੀ ਮਾਡਲ ਪ੍ਰਦਰਸ਼ਨੀ ਮੁਕਾਬਲੇ ਕਰਵਾਏ
ਭੁੱਚੋ ਮੰਡੀ, 5 ਨਵੰਬਰ (ਬਿੱਕਰ ਸਿੰਘ ਸਿੱਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਸਕੂਲ ਦੇ ਪ੍ਰਿੰਸੀਪਲ ਦਵਿੰਦਰ ਪਾਲ ਬਾਵਾ ਦੀ ਅਗਵਾਈ ਹੇਠ ਦੋ ਰੋਜ਼ਾ ਬਲਾਕ ਪੱਧਰੀ ਮਾਡਲ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਦੀਆਂ ਕੁੱਲ 23 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਭੁੱਚੋ ਮੰਡੀ, 5 ਨਵੰਬਰ (ਬਿੱਕਰ ਸਿੰਘ ਸਿੱਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਸਕੂਲ ਦੇ ਪ੍ਰਿੰਸੀਪਲ ਦਵਿੰਦਰ ਪਾਲ ਬਾਵਾ ਦੀ ਅਗਵਾਈ ਹੇਠ ਦੋ ਰੋਜ਼ਾ ਬਲਾਕ ਪੱਧਰੀ ਮਾਡਲ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਦੀਆਂ ਕੁੱਲ 23 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਨੂੰ ਤਿੰਨ ਮੁੱਖ ਵਿਸ਼ਿਆਂ ਵਿਚ ਵੰਡਿਆ ਗਿਆ ਸੀ। ਪਹਿਲਾ ਥੀਮ ਆਮ ਜੀਵਨ ਵਿਚ ਪੜ੍ਹਾਈ ਦੀ ਵਰਤੋਂ, ਦੂਜਾ ਕਲਾ ਅਤੇ ਪੜ੍ਹਾਈ ਦਾ ਸੁਮੇਲ ਅਤੇ ਤੀਜਾ ਭਾਰਤੀ ਵਿਰਾਸਤ ਸੀ। ਪਹਿਲੇ ਦਿਨ ਛੇਵੀਂ ਤੋਂ ਅੱਠਵੀਂ ਜਮਾਤ ਅਤੇ ਦੂਜੇ ਦਿਨ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਮਾਡਲ ਪੇਸ਼ ਕੀਤੇ। ਮੁਕਾਬਲਿਆਂ ਦੀ ਜੱਜਮੈਂਟ ਦੀ ਜ਼ਿੰਮੇਵਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ (ਲੜਕੇ) ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਲੈਕਚਰਾਰ ਅਲਕਾ, ਰਵੀਨਾ ਅਤੇ ਪਰਮਿੰਦਰ ਕੌਰ ਨੇ ਨਿਭਾਈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਡਲਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੇ ਬਹੁਤ ਦਿਲਚਸਪੀ ਨਾਲ ਭਾਗ ਲਿਆ ਅਤੇ ਆਪਣੇ ਮਾਡਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਲੈਕਚਰਾਰ ਅਰਪਣਾ ਕੌਸ਼ਲ ਨੇ ਬਾਖ਼ੂਬੀ ਨਿਭਾਈ, ਜਦਕਿ ਸਮੁੱਚੇ ਪ੍ਰੋਗਰਾਮ ਦੇ ਕੋਆਰਡੀਨੇਟਰ ਰੇਨੂ ਸਿੰਗਲਾ ਅਤੇ ਵੀਰਾਂਵੰਤੀ ਰਹੇ। ਇਸ ਮੌਕੇ ਰਵਿੰਦਰ ਸਿੰਘ, ਰਮਨਦੀਪ ਕੌਰ, ਕੰਚਨ ਸਿੰਗਲਾ, ਮਹਿੰਦਰ ਪਾਲ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਪੂਰਾ ਸਹਿਯੋਗ ਦਿੱਤਾ। ਬਲਾਕ ਵੱਲੋਂ ਗੁਰਵਿੰਦਰ ਸਿੰਘ ਬੀ.ਐੱਮ. ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਅੰਤ ਵਿਚ ਪ੍ਰਿੰਸੀਪਲ ਬਾਵਾ ਨੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਅਜਿਹੇ ਮੁਕਾਬਲਿਆਂ ਨੂੰ ਬੱਚਿਆਂ ਦੀ ਸਿਰਜਣਾਤਮਿਕਤਾ, ਵਿਗਿਆਨਕ ਸੋਚ ਅਤੇ ਵਿਹਾਰਕ ਗਿਆਨ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਲਾਹੇਵੰਦ ਦੱਸਿਆ ਅਤੇ ਜਿੱਤਣ ਵਾਲੀਆਂ ਟੀਮਾਂ ਦੀ ਹੌਸਲਾ ਅਫਜਾਈ ਲਈ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਇਸ ਪੂਰੇ ਪ੍ਰੋਗਰਾਮ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਗਾਈਡ ਅਧਿਆਪਕਾਂ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ।