ਜਗਸੀਰ ਸਿੰਘ ਜਵਾਹਰਕੇ ਭਾਕਿਯੂ (ਉਗਰਾਹਾਂ) ਬਲਾਕ ਮਾਨਸਾ ਦੇ ਪ੍ਰਧਾਨ ਬਣੇ
ਮਾਨਸਾ, 5 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਖੋਖਰ ਕਲਾਂ ਵਿਖੇ ਬਲਾਕ ਪੱਧਰੀ ਇਜਲਾਸ ਕਰ ਕੇ ਜਥੇਬੰਦੀ ਵਲੋਂ ਲੜੇ ਗਏ ਸੰਘਰਸ਼ਾਂ ਦਾ ਲੇਖਾ-ਜੋਖਾ ਕੀਤਾ ਗਿਆ। ਜਿਲ੍ਹਾ ਚੋਣ ਨਿਗਰਾਨ ਰਾਮ ਸਿੰਘ ਭੈਣੀਬਾਘਾ, ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ ਅਤੇ ਮਹਿੰਦਰ ਸਿੰਘ ਰਮਾਣਾ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਜਥੇਬੰਦ ਹੋ ਕੇ ਸੰਘਰਸ਼ ਦੇ ਮੈਦਾਨਾਂ ’ਚ ਕੁੱਦਣ ਦਾ ਸੱਦਾ ਦਿੱਤਾ।
ਮਾਨਸਾ, 5 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਖੋਖਰ ਕਲਾਂ ਵਿਖੇ ਬਲਾਕ ਪੱਧਰੀ ਇਜਲਾਸ ਕਰ ਕੇ ਜਥੇਬੰਦੀ ਵਲੋਂ ਲੜੇ ਗਏ ਸੰਘਰਸ਼ਾਂ ਦਾ ਲੇਖਾ-ਜੋਖਾ ਕੀਤਾ ਗਿਆ। ਜਿਲ੍ਹਾ ਚੋਣ ਨਿਗਰਾਨ ਰਾਮ ਸਿੰਘ ਭੈਣੀਬਾਘਾ, ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ ਅਤੇ ਮਹਿੰਦਰ ਸਿੰਘ ਰਮਾਣਾ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਜਥੇਬੰਦ ਹੋ ਕੇ ਸੰਘਰਸ਼ ਦੇ ਮੈਦਾਨਾਂ ’ਚ ਕੁੱਦਣ ਦਾ ਸੱਦਾ ਦਿੱਤਾ। ਇਸ ਦੌਰਾਨ ਬਲਾਕ ਮਾਨਸਾ ਦੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ’ਚ 140 ਦੇ ਕਰੀਬ ਡੈਲੀਗੇਟਾਂ ਵਲੋਂ ਸਰਬਸੰਮਤੀ ਨਾਲ ਜਗਸੀਰ ਸਿੰਘ ਜਵਾਹਰਕੇ ਨੂੰ ਪ੍ਰਧਾਨ, ਭਾਨ ਸਿੰਘ ਬਰਨਾਲਾ ਜਨਰਲ ਸਕੱਤਰ, ਮਹਿੰਦਰ ਸਿੰਘ ਖੜਕ ਸਿੰਘ ਵਾਲਾ ਖ਼ਜਾਨਚੀ, ਜਗਰਾਜ ਸਿੰਘ ਮਾਨਸਾ ਤੇ ਪਰਮਜੀਤ ਕੌਰ ਖੜਕ ਸਿੰਘ ਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਜਸਵੰਤ ਸਿੰਘ ਨੂੰ ਮੀਤ ਪ੍ਰਧਾਨ, ਲਾਭ ਸਿੰਘ ਖੋਖਰ ਨੂੰ ਸੰਗਠਨ ਸਕੱਤਰ, ਸੁਰਜੀਤ ਸਿੰਘ ਕੋਟਲੱਲੂ ਨੂੰ ਪ੍ਰੈੱਸ ਸਕੱਤਰ ਅਤੇ ਗੁਰਦੀਪ ਸਿ ੰਘ ਖੋਖਰ, ਸੁਖਦੇਵ ਸਿੰਘ ਬੁਰਜ ਹਰੀ ਤੇ ਗੁਰਮੇਲ ਸਿੰਘ ਖੋਖਰ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਅਹੁਦੇਦਾਰਾਂ ਨੇ ਜਥੇਬੰਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਣਗੇ।