07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

10.30 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ- ਮਾਮਲਾ ਦਰਜ

ਫ਼ਿਰੋਜ਼ਪੁਰ, 6 ਨਵੰਬਰ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਵਿਚ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸਿਟੀ ਥਾਣਾ ਪੁਲਿਸ ਨੇ ਦੋ ਵਿਅਕਤੀਆਂ ਨੂੰ 10. 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਅਜੀਤ ਡੈਸਕ 07-11-2026
ਫ਼ਿਰੋਜ਼ਪੁਰ, 6 ਨਵੰਬਰ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਵਿਚ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸਿਟੀ ਥਾਣਾ ਪੁਲਿਸ ਨੇ ਦੋ ਵਿਅਕਤੀਆਂ ਨੂੰ 10.30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਪਹਿਲੇ ਵਿਅਕਤੀ ਕ੍ਰਿਸ਼ਨ ਪੁੱਤਰ ਪੱਪੂ ਵਾਸੀ ਚੁੰਗੀ ਵਾਲੀ ਗਲੀ, ਬਸਤੀ ਭੱਟੀਆਂ ਵਾਲੀ, ਫ਼ਿਰੋਜ਼ਪੁਰ ਸ਼ਹਿਰ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ, ਜਦਕਿ ਦੂਜੇ ਵਿਅਕਤੀ ਭੀਮਾ ਪੁੱਤਰ ਬਿੱਲੂ ਵਾਸੀ ਨਵੀਂ ਆਬਾਦੀ, ਜ਼ੀਰਾ ਗੇਟ, ਫ਼ਿਰੋਜ਼ਪੁਰ ਸ਼ਹਿਰ ਕੋਲੋਂ 5.30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੀ.ਐਮ ਸ੍ਰੀ ਸਕੂਲ ਗੁਰੂਹਰਸਹਾਏ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਅਗਲੀ ਖ਼ਬਰ ਨੈਤਿਕ ਸਿੱਖਿਆ ਇਮਤਿਹਾਨ ਵਿਚ ਪੀ.ਐੱਮ. ਸ੍ਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।