08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਡੀਜ਼ਲ ਸ਼ੈੱਡ ਲੁਧਿਆਣਾ ਵਿਚ ‘ਵੈਸਟ ਟੂ ਆਰਟ’ ਅਤੇ ਸਫ਼ਾਈ ਮੁਹਿੰਮ ਆਯੋਜਿਤ

ਫ਼ਿਰੋਜ਼ਪੁਰ, 7 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ‘ਬ੍ਰਿਕਸ ਸਤਤ ਜੀਵਨਸ਼ੈਲੀ ਹਫ਼ਤਾ-2026’ ਦੇ ਤਹਿਤ ਸ਼ਨੀਵਾਰ ਨੂੰ ਡੀਜ਼ਲ ਸ਼ੈੱਡ, ਲੁਧਿਆਣਾ ਵਿਚ ਰਹਿੰਦ-ਖੂੰਹਦ ਪ੍ਰਬੰਧਨ ਅਤੇ ਵਾਤਾਵਰਨ ਸੁਰੱਖਿਆ ਨੂੰ ਲੈ ਕੇ ਜਾਗਰੂਕਤਾ ਮੁਹਿੰਮ ਚਲਾਈ ਗਈ। ਮਿਸ਼ਨ ਲਾਈਫ਼ ਦੇ ਅੰਤਰਗਤ ਆਯੋਜਿਤ ਇਸ ਮੁਹਿੰਮ ਵਿਚ ਰੇਲ ਕਰਮਚਾਰੀਆਂ ਅਤੇ ਸਫ਼ਾਈ ਮਿੱਤਰਾਂ ਨੂੰ ਕੂੜੇ ਦੇ ਨਿਪਟਾਰੇ, ਸਰੋਤ ’ਤੇ ਵੱਖ-ਵੱਖ ਕਰਨ ਅਤੇ ਸਫ਼ਾਈ ਬਣਾਈ ਰੱਖਣ ਪ੍ਰਤੀ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 08-11-2026
ਫ਼ਿਰੋਜ਼ਪੁਰ, 7 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ‘ਬ੍ਰਿਕਸ ਸਤਤ ਜੀਵਨਸ਼ੈਲੀ ਹਫ਼ਤਾ-2026’ ਦੇ ਤਹਿਤ ਸ਼ਨੀਵਾਰ ਨੂੰ ਡੀਜ਼ਲ ਸ਼ੈੱਡ, ਲੁਧਿਆਣਾ ਵਿਚ ਰਹਿੰਦ-ਖੂੰਹਦ ਪ੍ਰਬੰਧਨ ਅਤੇ ਵਾਤਾਵਰਨ ਸੁਰੱਖਿਆ ਨੂੰ ਲੈ ਕੇ ਜਾਗਰੂਕਤਾ ਮੁਹਿੰਮ ਚਲਾਈ ਗਈ। ਮਿਸ਼ਨ ਲਾਈਫ਼ ਦੇ ਅੰਤਰਗਤ ਆਯੋਜਿਤ ਇਸ ਮੁਹਿੰਮ ਵਿਚ ਰੇਲ ਕਰਮਚਾਰੀਆਂ ਅਤੇ ਸਫ਼ਾਈ ਮਿੱਤਰਾਂ ਨੂੰ ਕੂੜੇ ਦੇ ਨਿਪਟਾਰੇ, ਸਰੋਤ ’ਤੇ ਵੱਖ-ਵੱਖ ਕਰਨ ਅਤੇ ਸਫ਼ਾਈ ਬਣਾਈ ਰੱਖਣ ਪ੍ਰਤੀ ਜਾਗਰੂਕ ਕੀਤਾ ਗਿਆ। ਮੁਹਿੰਮ ਦਾ ਮੁੱਖ ਆਕਰਸ਼ਨ ‘ਵੈਸਟ ਟੂ ਆਰਟ’ ਪਹਿਲ ਰਹੀ, ਜਿਸ ਦੇ ਤਹਿਤ ਬੇਕਾਰ ਅਤੇ ਮੁੜ ਵਰਤੋਂ ਯੋਗ ਸਮਗਰੀ ਤੋਂ ਆਕਰਸ਼ਕ ਕਲਾਕ੍ਰਿਤੀਆਂ ਅਤੇ ਸਜਾਵਟੀ ਵਸਤੂਆਂ ਤਿਆਰ ਕੀਤੀਆਂ ਗਈਆਂ। ਇਸ ਦੌਰਾਨ ‘ਘੱਟ ਕਰੋ, ਮੁੜ ਵਰਤੋਂ ਕਰੋ ਅਤੇ ਰੀਸਾਈਕਲ ਕਰੋ’ ਦੇ ਸਿਧਾਂਤਾਂ ਨੂੰ ਅਪਣਾਉਣ ’ਤੇ ਜ਼ੋਰ ਦਿੱਤਾ ਗਿਆ। ਸੀਨੀਅਰ ਮੰਡਲ ਮਕੈਨੀਕਲ ਇੰਜੀਨੀਅਰ, ਡੀਜ਼ਲ ਸ਼ੈੱਡ, ਲੁਧਿਆਣਾ ਰਾਹੁਲ ਭਾਰਤੀ ਨੇ ਕਰਮਚਾਰੀਆਂ ਨੂੰ ਵਾਤਾਵਰਨ ਦੇ ਅਨੁਕੂਲ ਵਿਵਹਾਰ ਅਪਣਾਉਣ ਅਤੇ ਮੁਹਿੰਮ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਫ਼ਿਰੋਜ਼ਪੁਰ ਮੰਡਲ ਵਾਤਾਵਰਨ ਸੁਰੱਖਿਆ ਅਤੇ ਸਤਤ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ।
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਵੱਢਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਕੁੱਟਮਾਰ, ਦੋਵਾਂ ਧਿਰਾਂ ’ਤੇ ਕਰਾਸ ਪਰਚਾ ਦਰਜ ਅਗਲੀ ਖ਼ਬਰ ਦੁਕਾਨਦਾਰਾਂ ਵਲੋਂ ਘੁਬਾਇਆ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।