08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

28 ਵੇਂ ਮਸੀਹ ਸੰਮੇਲਨ ਵਿਚ ਕਾਂਗਰਸੀ ਆਗੂ ਰੋਹਿਤ ਕੁਮਾਰ ਮੋਂਟੂ ਵੋਹਰਾ ਨੇ ਕੀਤੀ ਸ਼ਿਰਕਤ

ਗੁਰੂਹਰਸਹਾਏ, 7 ਨਵੰਬਰ (ਕਪਿਲ ਕੰਧਾਰੀ)–ਪਿੰਡ ਬਸਤੀ ਸਾਹਨ ਕੇ ਵਿਖੇ 28ਵਾਂ ਵਿਸ਼ਾਲ ਮਸੀਹ ਸੰਮੇਲਨ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਮਸੀਹ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਪ੍ਰਭੂ ਯਿਸੂ ਮਸੀਹ ਦੇ ਵਚਨਾਂ ਨੂੰ ਸਰਵਣ ਕੀਤਾ।

ਅਜੀਤ ਡੈਸਕ 08-11-2026
ਗੁਰੂਹਰਸਹਾਏ, 7 ਨਵੰਬਰ (ਕਪਿਲ ਕੰਧਾਰੀ)–ਪਿੰਡ ਬਸਤੀ ਸਾਹਨ ਕੇ ਵਿਖੇ 28ਵਾਂ ਵਿਸ਼ਾਲ ਮਸੀਹ ਸੰਮੇਲਨ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਮਸੀਹ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਪ੍ਰਭੂ ਯਿਸੂ ਮਸੀਹ ਦੇ ਵਚਨਾਂ ਨੂੰ ਸਰਵਣ ਕੀਤਾ। ਇਸ ਮੌਕੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੋਂਟੂ ਵੋਹਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਸੰਮੇਲਨ ਵਿਚ ਸ਼ਿਰਕਤ ਕੀਤੀ। ਇਸ ਮੌਕੇ ਪਾਸਟਰ ਗੁਰਦੀਪ ਸਿੰਘ ਕਰਨਾਵਲ ਸਰਪੰਚ, ਸੁਰਜੀਤ ਸਿੰਘ, ਮਹਿਲ ਸਿੰਘ, ਬਿੰਦਰ ਸਰਪੰਚ ਨੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਨੂੰ ਜੀ ਆਇਆ ਕਿਹਾ ਇਸ ਤੋਂ ਬਾਅਦ ਰੋਹਿਤ ਕੁਮਾਰ ਮੋਂਟੂ ਵੋਹਰਾ ਵਲੋਂ ਮਸੀਹ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਧਾਰਮਿਕ ਸਮਾਗਮ ਵਿਚ ਆਪਣੀ ਹਾਜ਼ਰੀ ਲਗਵਾਈ। ਜ਼ਿਕਰਯੋਗ ਹੈ ਕਿ ਇਹ ਸੰਮੇਲਨ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਸਾਲ ਵੀ ਸਮਾਗਮ ਦੌਰਾਨ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਸੰਦੇਸ਼ ਰਾਹੀਂ ਲੋਕਾਂ ਨੂੰ ਨੇਕ ਜੀਵਨ ਬਤੀਤ ਕਰਨ ਦੀ ਪੇ੍ਰਰਨਾ ਦਿੱਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਰੁਣ ਗਾਵੜੀ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਡੇਵਿਡ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਸਰਕਾਰੀ ਸਕੂਲ ਕੇਰਾ ਖੇੜਾ ਵਿਖੇ ‘ਬੈਗ ਲੇੱਸ ਡੇ’ ਮੌਕੇ ਕਰਵਾਈ ਗਈ ਜਮਾਤਾਂ ਦੀ ਸਜਾਵਟ ਅਗਲੀ ਖ਼ਬਰ ਪਿੰਡ ਲਹਿਰਾ ਖਾਨਾ ਦੀਆਂ ਗਲੀਆਂ ਵਿਚ ਭਰਿਆ ਗੰਦਾ ਪਾਣੀ, ਪਿੰਡ ਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।