ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਦਾ ਸ਼ਹਿਰ ਦੇ ਗਲੀ ਮੁਹੱਲਿਆਂ ਵਿਚ ਥਾਂ-ਥਾਂ ਫੁੱਲਾਂ ਦੀ ਵਰਖਾ ਨਾਲ ਹੋਇਆ ਸਵਾਗਤ
ਫ਼ਾਜ਼ਿਲਕਾ, 7 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਬਾਬੇ ਨਾਨਕ ਦੇ ਨਾਮ ਦੀਆਂ ਗੂੰਜਾਂ ਪੈਣ ਲੱਗੀਆਂ। ਅੰਮ੍ਰਿਤ ਵੇਲੇ 5 ਬਾਣੀਆਂ ਦੇ ਨਿੱਤ ਨੇਮਾਂ ਤੋਂ ਬਾਅਦ ਇਹ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਵਾਹਿਗੁਰੂ ਦਾ ਨਾਮ ਜਪਦੀਆਂ ਸੰਗਤਾਂ ਦੇ ਗ੍ਰਹਿ ਵਿਖੇ ਪੁੱਜਦੀਆਂ ਹਨ।
ਅਜੀਤ ਡੈਸਕ
08-11-2026