ਸੈਟੇਲਾਈਟ ਨਿਗਰਾਨੀ ਰਾਹੀਂ ਪਰਾਲੀ ਸਾੜਨ ਦੇ ਦੋ ਹੋਰ ਮਾਮਲੇ ਆਏ ਸਾਹਮਣੇ, ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
ਫ਼ਿਰੋਜ਼ਪੁਰ, 9 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੀ ਜਾ ਰਹੀ ਸੈਟੇਲਾਈਟ ਨਿਗਰਾਨੀ ਦੇ ਬਾਵਜੂਦ ਖੇਤਾਂ ਵਿਚ ਅੱਗ ਲਗਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਪਰਾਲੀ ਸਾੜਨ ਦੇ ਦੋ ਹੋਰ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।
ਅਜੀਤ ਡੈਸਕ
10-11-2026