12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਿਹਾ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ

ਤਲਵੰਡੀ ਭਾਈ, 11 ਨਵੰਬਰ (ਰਵਿੰਦਰ ਸਿੰਘ ਬਜਾਜ)-ਇੰਸਪੈਕਟਰ ਗੁਰਜੰਟ ਸਿੰਘ ਨੇ ਥਾਣਾ ਤਲਵੰਡੀ ਭਾਈ ਵਿਖੇ ਨਵੇਂ ਐੱਸ. ਐੱਚ.

ਇੰਸਪੈਕਟਰ ਗੁਰਜੰਟ ਸਿੰਘ ਅਹੁਦਾ ਸੰਭਾਲਣ ਸਮੇਂ। ਤਸਵੀਰ-ਰਵਿੰਦਰ ਸਿੰਘ ਬਜਾਜ 12-11-2026
ਤਲਵੰਡੀ ਭਾਈ, 11 ਨਵੰਬਰ (ਰਵਿੰਦਰ ਸਿੰਘ ਬਜਾਜ)-ਇੰਸਪੈਕਟਰ ਗੁਰਜੰਟ ਸਿੰਘ ਨੇ ਥਾਣਾ ਤਲਵੰਡੀ ਭਾਈ ਵਿਖੇ ਨਵੇਂ ਐੱਸ.ਐੱਚ.ਓ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਇੰਸਪੈਕਟਰ ਹਰਿੰਦਰ ਸਿੰਘ ਚਮੇਲੀ ਥਾਣਾ ਤਲਵੰਡੀ ਭਾਈ ਦੇ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਇੰਸਪੈਕਟਰ ਗੁਰਜੰਟ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਪਿਛਲੀ ਖ਼ਬਰ 40 ਲੀਟਰ ਲਾਹਣ ਸਮੇਤ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਮੰਗਾਂ ਨਾ ਮੰਨਣ ’ਤੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।