12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

40 ਲੀਟਰ ਲਾਹਣ ਸਮੇਤ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 11 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 40 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਪ੍ਰਗਟ ਸਿੰਘ ਉਰਫ਼ ਪੱਗਾ ਪੁੱਤਰ ਜਗਤਾਰ ਸਿੰਘ ਵਾਸੀ ਖੱਚਰ ਵਾਲਾ ਵਾਰਡ ਨੰਬਰ 2 ਮੱਲਾਂਵਾਲਾ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ।

ਅਜੀਤ ਡੈਸਕ 12-11-2026
ਮੱਲਾਂਵਾਲਾ, 11 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 40 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਪ੍ਰਗਟ ਸਿੰਘ ਉਰਫ਼ ਪੱਗਾ ਪੁੱਤਰ ਜਗਤਾਰ ਸਿੰਘ ਵਾਸੀ ਖੱਚਰ ਵਾਲਾ ਵਾਰਡ ਨੰਬਰ 2 ਮੱਲਾਂਵਾਲਾ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ। ਪੁਲਿਸ ਵਲੋਂ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵਲੋਂ ਮੁਲਜ਼ਮ ਪਾਸੋਂ 40 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਪਿਛਲੀ ਖ਼ਬਰ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਵਿਚ ਰੋਹਿਤ ਵੋਹਰਾ ਮੌਂਟੂ ਨੇ ਰੱਖੇ ਗੁਰੂਹਰਸਹਾਏ ਦੇ ਲੋਕਾਂ ਦੇ ਮੁੱਦੇ ਅਗਲੀ ਖ਼ਬਰ ਕਿਹਾ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।