15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਲੀਵਰ ਦੀਆਂ ਬਿਮਾਰੀਆਂ ਦੀ ਪਛਾਣ ਲਈ ਅਮਨਦੀਪ ਹਸਪਤਾਲ ਵਲੋਂ ਮੁਫ਼ਤ ਫਾਈਬਰੋ ਸਕੈਨ ਕੈਂਪ 16 ਨੂੰ

ਫ਼ਿਰੋਜ਼ਪੁਰ, 14 ਨਵੰਬਰ (ਕੁਲਬੀਰ ਸਿੰਘ ਸੋਢੀ)-ਲੀਵਰ ਨਾਲ ਸਬੰਧਿਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਹੈੱਲਥਕੇਅਰ ਦੇ ਸਹਿਯੋਗ ਨਾਲ 16 ਨਵੰਬਰ ਨੂੰ ਮੁਫ਼ਤ ਫਾਈਬਰੋ ਸਕੈਨ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਮੋਗਾ ਰੋਡ ਸਥਿਤ ਹਸਪਤਾਲ ਵਿਖੇ ਲੱਗਣ ਵਾਲਾ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ।

ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਅਭਿਸ਼ੇਕ ਅਰੋੜਾ 15-11-2026
ਫ਼ਿਰੋਜ਼ਪੁਰ, 14 ਨਵੰਬਰ (ਕੁਲਬੀਰ ਸਿੰਘ ਸੋਢੀ)-ਲੀਵਰ ਨਾਲ ਸਬੰਧਿਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਸ ਹੈੱਲਥਕੇਅਰ ਦੇ ਸਹਿਯੋਗ ਨਾਲ 16 ਨਵੰਬਰ ਨੂੰ ਮੁਫ਼ਤ ਫਾਈਬਰੋ ਸਕੈਨ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਮੋਗਾ ਰੋਡ ਸਥਿਤ ਹਸਪਤਾਲ ਵਿਖੇ ਲੱਗਣ ਵਾਲਾ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਕੈਂਪ ਦੌਰਾਨ ਇੰਟਰਨਲ ਮੈਡੀਸਨ ਵਿਭਾਗ ਦੇ ਮਾਹਿਰ ਡਾਕਟਰ ਚਰਨਜੀਤ ਸਿੰਘ ਅਤੇ ਡਾ.ਪ੍ਰਦੀਪ ਕੁਮਾਰ ਮਿੱਤਲ ਮਰੀਜ਼ਾਂ ਦੀ ਜਾਂਚ ਕਰਨਗੇ, ਲੀਵਰ ਅਤੇ ਪੇਟ ਦੀਆਂ ਬਿਮਾਰੀਆਂ ਸਬੰਧੀ ਡਾਕਟਰੀ ਸਲਾਹ ਦੇਣਗੇ। ਇਸ ਕੈਂਪ ਦੀ ਵਿਸ਼ੇਸ਼ ਗੱਲ ਇਹ ਹੈ ਕਿ ਆਮ ਤੌਰ ’ਤੇ ਕਰੀਬ 4 ਹਜ਼ਾਰ ਰੁਪਏ ਦੀ ਲਾਗਤ ਵਾਲਾ ਫਾਈਬਰੋ ਸਕੈਨ ਟੈਸਟ ਮਰੀਜ਼ਾਂ ਦਾ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਹਸਪਤਾਲ ਪ੍ਰਬੰਧਕ ਅਭਿਸ਼ੇਕ ਅਰੋੜਾ ਅਨੁਸਾਰ ਜਾਂਚ ਲਈ ਆਧੁਨਿਕ ਇਕੋਸੈਂਸ ਮਿਨੀ ਪਲੱਸ 430 ਮਸ਼ੀਨ ਦੀ ਵਰਤੋਂ ਕੀਤੀ ਜਾਵੇਗੀ। ਅਮਨਦੀਪ ਹਸਪਤਾਲ ਦੀ ਡਾਇਰੈਕਟਰ ਡਾ.ਅਮਨਦੀਪ ਕੌਰ ਨੇ ਕਿਹਾ ਕਿ ਬਦਲਦੀ ਜੀਵਨਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਲੀਵਰ ਨਾਲ ਸਬੰਧਿਤ ਬਿਮਾਰੀਆਂ ਦਾ ਖ਼ਤਰਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਨਾਲ ਬਿਮਾਰੀਆਂ ਦੀ ਪਛਾਣ ਅਤੇ ਇਲਾਜ ਵਿਚ ਮਦਦ ਮਿਲ ਸਕਦੀ ਹੈ। ਉਨ੍ਹਾਂ ਫ਼ਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਇਸ ਮੁਫ਼ਤ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਸੰਬੰਧੀ ਕਿਸਾਨ ਆਗੂਆਂ ਦੀ ਮੀਟਿੰਗ ਬੰਦ ਕੀਤੀਆਂ ਮੰਡੀਆਂ ਜਲਦ ਮੁੜ ਚਾਲੂ ਕਰਕੇ ਕਿਸਾਨਾ... ਅਗਲੀ ਖ਼ਬਰ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੇ ਖਿਡਾਰੀ ਨੇ ਜਿੱਤਿਆ ਇਨਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।