ਨੈਸ਼ਨਲ ਹਾਈਵੇ-54 ’ਤੇ ਓਵਰਟੇਕ ਕਰਦਿਆਂ ਦੋ ਕਾਰਾਂ ਦੀ ਟੱਕਰ
ਜ਼ੀਰਾ, 16 ਨਵੰਬਰ(ਪ੍ਰਤਾਪ ਸਿੰਘ ਹੀਰਾ)-ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਨੰਬਰ 54 ’ਤੇ ਅੱਜ ਦੋ ਤੇਜ਼ ਰਫ਼ਤਾਰ ਕਾਰਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਇਕ ਕਾਰ ਬੇਕਾਬੂ ਹੋ ਕੇ ਤਿੰਨ ਪਲਟੀਆਂ ਖਾਂਦੀ ਹੋਈ ਸੜਕ ਕਿਨਾਰੇ ਖਤਾਨਾਂ ਵਿਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਪਰ ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਵੀ ਸਵਾਰ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਅਤੇ ਵੱਡਾ ਜਾਨੀ ਨੁਕਸਾਨ ਹੋਣੋਂ ਟਲ ਗਿਆ।
ਜ਼ੀਰਾ ਨੇੜੇ ਨੈਸ਼ਨਲ ਹਾਈਵੇ-54’ਤੇ ਓਵਰਟੇਕ ਕਰਦੇ ਸਮੇਂ ਹਾਦਸਾਗ੍ਰਸਤ ਹੋ ਕੇ ਪਲਟੀ ਕਾਰ ਦਾ ਦ੍ਰਿਸ਼। ਤਸਵੀਰ: ਪ੍ਰਤਾਪ ਸਿੰਘ ਹੀਰਾ
16-11-2026