16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰੂ ਦੇ ਅਸ਼ੀਰਵਾਦ ਨਾਲ ਹੀ ਸੰਗਤਾਂ ਦੀ ਸੇਵਾ ਕਰ ਰਿਹਾ ਹਾਂ -ਗਿਆਨੀ ਪ੍ਰਿਤਪਾਲ ਸਿੰਘ

ਫ਼ਿਰੋਜ਼ਪੁਰ 15 ਨਵੰਬਰ (ਸੁਖਵਿੰਦਰ ਸਿੰਘ)-ਦੇਸ਼ ਵਿਦੇਸ਼ ਦੀਆਂ ਸੰਗਤਾਂ ਦੀ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨ ਕਰਕੇ ਸੇਵਾ ਕਰ ਰਹੇ ਉੱਘੇ ਕਥਾਵਾਚਕ ਅਤੇ ਵਿਦਵਾਨ ਭਾਈ ਸਾਹਿਬ ਭਾਈ ਗਿਆਨੀ ਪਿੰਦਰਪਾਲ ਸਿੰਘ ਜੋ ਕਿ ਕੁਝ ਸਮਾਂ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਦਾ ਪ੍ਰਵਾਹ ਚਲਾ ਕੇ ਅੱਜ ਆਪਣੇ ਨਜ਼ਦੀਕੀ ਸਾਥੀ ਫੈਡਰੇਸ਼ਨ ਮਹਿਤਾ ਦੇ ਆਗੂ ਭਾਈ ਜਸਪਾਲ ਸਿੰਘ ਫਿਰੋਜ਼ਪੁਰ ਦੇ ਗ੍ਰਹਿ ਵਿਖੇ ਪਹੁੰਚੇ , ਨੇ ਦੱਸਿਆ ਹੈ ਕਿ ਉਨ੍ਹਾਂ ਦਾ ਜਨਮ ਹਰਿਆਣੇ ਰਾਜ ਦੇ ਕਰਨਾਲ ਨਜ਼ਦੀਕ ਪਿੰਡ ਥਾਰਵਾ ਮਾਜਰਾ ਵਿਚ ਹੋਇਆ ਹੈ ਅਤੇ ਉਨ੍ਹਾਂ ਨੇ ਆਪਣੀ ਮੁਢਲੀ ਸਿੱਖਿਆ ਪਿੰਡ ਅਤੇ ਉੱਚ ਸਿੱਖਿਆ ਗੁਰਮਤਿ ਮਿਸ਼ਨਰੀ ਕਾਲਜ ਚੋਂਤਾ (ਰੋਪੜ) ਤੋਂ ਹਾਸਿਲ ਕੀਤੀ ਅਤੇ ਉਹ ਬਾਅਦ ਵਿਚ ਲੁਧਿਆਣਾ ਪੰਜਾਬ ਵਿਚ ਆ ਵਸੇ। ਉਨ੍ਹਾਂ ਦੱਸਿਆ ਕਿ ਭਾਵੇਂ ਉਨ੍ਹਾਂ ਦਾ ਪਿਛੋਕੜ ਕਿਸਾਨੀ ਨਾਲ ਸੰਬੰਧਿਤ ਸੀ, ਪਰ ਉਨ੍ਹਾਂ ਦੇ ਮਨ ਵਿਚ ਗੁਰਮਤਿ ਦੀ ਪੜ੍ਹਾਈ ਕਰਕੇ ਗੁਰੂ ਦੇ ਉਪਦੇਸ਼ ਨੂੰ ਘਰ ਘਰ ਪਹੁੰਚਾਉਣ ਦੇ ਸ਼ੌਂਕ ਨੂੰ ਉਨ੍ਹਾਂ ਚੁਣਿਆ ਜੋ ਅੱਜ ਲਗਾਤਾਰ ਜਾਰੀ ਹੈ।

ਅਜੀਤ ਡੈਸਕ 16-11-2026
ਫ਼ਿਰੋਜ਼ਪੁਰ 15 ਨਵੰਬਰ (ਸੁਖਵਿੰਦਰ ਸਿੰਘ)-ਦੇਸ਼ ਵਿਦੇਸ਼ ਦੀਆਂ ਸੰਗਤਾਂ ਦੀ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨ ਕਰਕੇ ਸੇਵਾ ਕਰ ਰਹੇ ਉੱਘੇ ਕਥਾਵਾਚਕ ਅਤੇ ਵਿਦਵਾਨ ਭਾਈ ਸਾਹਿਬ ਭਾਈ ਗਿਆਨੀ ਪਿੰਦਰਪਾਲ ਸਿੰਘ ਜੋ ਕਿ ਕੁਝ ਸਮਾਂ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਦਾ ਪ੍ਰਵਾਹ ਚਲਾ ਕੇ ਅੱਜ ਆਪਣੇ ਨਜ਼ਦੀਕੀ ਸਾਥੀ ਫੈਡਰੇਸ਼ਨ ਮਹਿਤਾ ਦੇ ਆਗੂ ਭਾਈ ਜਸਪਾਲ ਸਿੰਘ ਫਿਰੋਜ਼ਪੁਰ ਦੇ ਗ੍ਰਹਿ ਵਿਖੇ ਪਹੁੰਚੇ , ਨੇ ਦੱਸਿਆ ਹੈ ਕਿ ਉਨ੍ਹਾਂ ਦਾ ਜਨਮ ਹਰਿਆਣੇ ਰਾਜ ਦੇ ਕਰਨਾਲ ਨਜ਼ਦੀਕ ਪਿੰਡ ਥਾਰਵਾ ਮਾਜਰਾ ਵਿਚ ਹੋਇਆ ਹੈ ਅਤੇ ਉਨ੍ਹਾਂ ਨੇ ਆਪਣੀ ਮੁਢਲੀ ਸਿੱਖਿਆ ਪਿੰਡ ਅਤੇ ਉੱਚ ਸਿੱਖਿਆ ਗੁਰਮਤਿ ਮਿਸ਼ਨਰੀ ਕਾਲਜ ਚੋਂਤਾ (ਰੋਪੜ) ਤੋਂ ਹਾਸਿਲ ਕੀਤੀ ਅਤੇ ਉਹ ਬਾਅਦ ਵਿਚ ਲੁਧਿਆਣਾ ਪੰਜਾਬ ਵਿਚ ਆ ਵਸੇ। ਉਨ੍ਹਾਂ ਦੱਸਿਆ ਕਿ ਭਾਵੇਂ ਉਨ੍ਹਾਂ ਦਾ ਪਿਛੋਕੜ ਕਿਸਾਨੀ ਨਾਲ ਸੰਬੰਧਿਤ ਸੀ, ਪਰ ਉਨ੍ਹਾਂ ਦੇ ਮਨ ਵਿਚ ਗੁਰਮਤਿ ਦੀ ਪੜ੍ਹਾਈ ਕਰਕੇ ਗੁਰੂ ਦੇ ਉਪਦੇਸ਼ ਨੂੰ ਘਰ ਘਰ ਪਹੁੰਚਾਉਣ ਦੇ ਸ਼ੌਂਕ ਨੂੰ ਉਨ੍ਹਾਂ ਚੁਣਿਆ ਜੋ ਅੱਜ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਸੰਗਤਾਂ ਤੋਂ ਮਿਲ ਰਹੇ ਪਿਆਰ ਲਈ ਉਹ ਗੁਰੂ ਦੇ ਰਿਣੀ ਹਨ ਅਤੇ ਰਹਿਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕੰਮ ਨੂੰ ਜਾਰੀ ਰੱਖਣ ਲਈ ਉਹਨਾਂ ਨੂੰ ਆਪਣੇ ਪਰਿਵਾਰ ਅਤੇ ਸਹਿਯੋਗੀ ਸਾਥੀਆਂ ਤੋਂ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਭਾਈ ਜਸਪਾਲ ਸਿੰਘ ਅਤੇ ਸਾਥੀਆਂ ਵਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਪਾਏ ਜਾ ਰਹੇ ਅਹਿਮ ਯੋਗਦਾਨ ਦੀ ਸ਼ਲਾਗਾ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਨੂੰ ਸਮਰਪਿਤ ਹੋ ਕੇ ਅਜਿਹੀਆਂ ਸੇਵਾਵਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਲੋਕ ਸੁਖੀਏ ਅਤੇ ਪਰਲੋਕ ਸੁਹੇਲੇ ਹੋ ਸਕਣ। ਇਸ ਸਮੇਂ ਭਾਈ ਜਸਪਾਲ ਸਿੰਘ, ਦਲਜੀਤ ਸਿੰਘ ਸਾਬਕਾ ਕੌਂਸਲਰ, ਹਰਪਿੰਦਰ ਸਿੰਘ, ਪਰਮਿੰਦਰ ਸਿੰਘ ਮਨੀ, ਜੀਵਨ ਸਿੰਘ ਅਤੇ ਗੁਰਬਚਨ ਸਿੰਘ ਆਦ ਹਾਜਰ ਸਨ।
ਪਿਛਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਵਿਖੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਅਗਲੀ ਖ਼ਬਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਕਰਕੇ 2027 ’ਚ ਮੁੜ ਬਣੇਗੀ ਭਗਵੰਤ ਮਾਨ ਦੀ ਸਰਕਾਰ: ਖੋਸਾ, ਢੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।