ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮਾਗਮ 22 ਨੂੰ
ਜ਼ੀਰਾ, 16 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਪ੍ਰਕਿਰਤੀ ਕਲੱਬ ਜੀਰਾ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਪ੍ਰਧਾਨ ਜਰਨੈਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਪ੍ਰਕਿਰਤੀ ਪਾਰਕ ਜ਼ੀਰਾ ਵਿਚ ਹੋਈ| ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 22 ਨਵੰਬਰ ਦਿਨ ਐਤਵਾਰ ਨੂੰ ਪ੍ਰਕਿਰਤੀ ਪਾਰਕ ਜ਼ੀਰਾ ਵਿਚ ਮਨਾਇਆ ਜਾਵੇਗਾ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਭੋਗ ਪਾਏ ਜਾਣਗੇ ਅਤੇ ਸੰਗਤਾਂ ਲਈ ਚਾਹ ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।
ਅਜੀਤ ਡੈਸਕ
16-11-2026