17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵਾਸਲ ਮੋਹਨ ਕੇ ਤੋਂ ਸੰਗਤਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਗੋਲੂ ਕਾ ਮੋੜ, 16 ਨਵੰਬਰ(ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵਾਸਲ ਮੋਹਨ ਕੇ ਤੋਂ ਸ਼ਰਧਾਲੂਆਂ ਦੀ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਮੌਕੇ ਬੀ.

ਅਜੀਤ ਡੈਸਕ 17-11-2026
ਗੋਲੂ ਕਾ ਮੋੜ, 16 ਨਵੰਬਰ(ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵਾਸਲ ਮੋਹਨ ਕੇ ਤੋਂ ਸ਼ਰਧਾਲੂਆਂ ਦੀ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਮੌਕੇ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ. ਮਲਕੀਤ ਥਿੰਦ ਨੇ ਸੰਗਤਾਂ ਦਾ ਸਵਾਗਤ ਕਰਦਿਆਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ. ਮਲਕੀਤ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਜਿਸ ਸਦਕਾ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਲੋਕਾਂ ਨੂੰ ਵੀ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜ਼ੁਰਗਾਂ ਲਈ ਇਹ ਯੋਜਨਾ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲੱਖਾਂ ਸ਼ਰਧਾਲੂ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ ਅਤੇ ਯਾਤਰਾ ਤੋਂ ਪਰਤ ਰਹੇ ਸ਼ਰਧਾਲੂਆਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ, ਪਵਨ ਕੰਬੋਜ, ਬਚਨ ਲਾਲ, ਮੱਲ ਰਾਜ ਪੰਧੂ, ਵਿਜੇ ਥਿੰਦ ਤੋਂ ਇਲਾਵਾ ਪਿੰਡ ਦੇ ਪੰਚ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੰਨ ਇਲਾਕੇ ਦੀਆ ਵੱਡੀ ਗਿਣਤੀ ਵਿਚ ਸੰ... ਅਗਲੀ ਖ਼ਬਰ ਫੂਡ ਸੇਫਟੀ ਅਫਸਰ ਵਲੋਂ ਜੁਆਇੰਟ ਕਮਿਸ਼ਨਰ ਨੂੰ ਮੁੜ ਸ਼ਿਕਾਇਤ, ਨਿਰਮਾਣ ਯੂਨਿਟ ਸਮੇਤ ਪੂਰੀ ਸਪਲਾਈ ਚੇਨ ਦੀ ਜਾਂਚ ਅਤੇ ਸਖ਼ਤ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।