17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੰਨ ਇਲਾਕੇ ਦੀਆ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਰੀ ਹਾਜ਼ਰੀ

ਗੋਲੂ ਕਾ ਮੋੜ, 16 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਦੇ ਕੁਟੀ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ 3 ਰੋਜ਼ਾ ਗੁਰਮਤਿ ਸਮਾਗਮ ਸੰਪੰਨ ਹੋ ਗਿਆ। ਇਹ ਸਾਲਾਨਾ ਸਮਾਗਮ ਬਸਤੀ ਗੁਰੂ ਗੋਬਿੰਦ ਸਿੰਘ, ਨਿੱਤਨੇਮ ਸਿਮਰਨ ਸੇਵਾ ਸੁਸਾਇਟੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰੂਹਰਸਹਾਏ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਨਗਰ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲਿਆ।

ਕੀਰਤਨ ਅਤੇ ਗੁਰੂ ਇਤਿਹਾਸ ਸਰਵਣ ਕਰਦੀਆਂ ਵੱਡੀ ਗਿਣਤੀ ਵਿਚ ਸੰਗਤਾਂ। ਤਸਵੀਰਾਂ-ਸੁਰਿੰਦਰ ਸਿੰਘ ਪੁਪਨੇਜਾ 17-11-2026
ਗੋਲੂ ਕਾ ਮੋੜ, 16 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਦੇ ਕੁਟੀ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ 3 ਰੋਜ਼ਾ ਗੁਰਮਤਿ ਸਮਾਗਮ ਸੰਪੰਨ ਹੋ ਗਿਆ। ਇਹ ਸਾਲਾਨਾ ਸਮਾਗਮ ਬਸਤੀ ਗੁਰੂ ਗੋਬਿੰਦ ਸਿੰਘ, ਨਿੱਤਨੇਮ ਸਿਮਰਨ ਸੇਵਾ ਸੁਸਾਇਟੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰੂਹਰਸਹਾਏ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਨਗਰ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲਿਆ। ਇਹ ਸਮਾਗਮ ਰੋਜ਼ਾਨਾ 6 ਵਜੇ ਸੰਧਿਆ ਦੇ ਰਹਿਰਾਸ ਸਾਹਿਬ ਦੇ ਪਾਠ ਨਾਲ ਸ਼ੁਰੂ ਹੋ ਕੇ ਰਾਤ 10 ਵਜੇ ਤੱਕ ਸਜਾਏ ਗਏ ਧਾਰਮਿਕ ਦੀਵਾਨਾ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਸਮਾਗਮ ਦੇ ਪਹਿਲੇ ਦਿਨ ਕਥਾਵਾਚਕ ਭਾਈ ਮਨਦੀਪ ਸਿੰਘ ਮੁਰੀਦ ਅਤੇ ਬੀਬੀ ਜਸਵੀਰ ਕੌਰ ਜੱਸ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਦੀ ਸਾਂਝ ਪਾਈ। ਦੂਜੇ ਦਿਨ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਰਾਗੀ ਜਥਾ ਅਤੇ ਭਾਈ ਗੁਰਭੇਜ ਸਿੰਘ ਖ਼ਾਲਸਾ ਅਮਰੀਕਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸੇ ਤਰ੍ਹਾਂ ਤੀਸਰੇ ਦਿਨ ਭਾਈ ਅੰਮ੍ਰਿਤਪਾਲ ਸਿੰਘ ਨੇ ਗੁਰਬਾਣੀ ਕੀਰਤਨ, ਭਾਈ ਗੁਰਭੇਜ ਸਿੰਘ ਖ਼ਾਲਸਾ ਅਮਰੀਕਾ ਨੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰੂ ਸ੍ਰੀ ਗ੍ਰੰਥ ਸਾਹਿਬ ਦਾ ਸਤਿਕਾਰ, ਆਪਸੀ ਪ੍ਰੇਮ ਪਿਆਰ, ਨਾਮ ਸਿਮਰਨ, ਸੇਵਾ, ਸੱਚੀ-ਸੁੱਚੀ ਕਿਰਤ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਮਾਗਮ ਦੇ ਅੰਤਿਮ ਦਿਨ ਦੁਪਹਿਰ 2 ਵਜੇ ਵਿਸ਼ੇਸ਼ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਦੌਰਾਨ 17 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਪ੍ਰਬੰਧਕਾਂ ਵਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀਆਂ ਦੇ ਸੇਵਾਦਾਰਾਂ ਨੇ ਦੱਸਿਆ ਕਿ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੇਵਾਵਾਂ ਦੀਆਂ ਜ਼ਿੰਮੇਵਾਰੀਆਂ ਸੇਵਾਦਾਰਾਂ ਨੇ ਬਾਖ਼ੂਬੀ ਨਿਭਾਈਆਂ। ਉਨ੍ਹਾਂ ਸਮਾਗਮ ਵਿੱਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੈਂਸਸ ਵਿਭਾਗ ਵਲੋਂ ਜਨਗਣਨਾ ਸੰਬੰਧੀ ਜਾਗਰੂਕਤਾ ਵੈਨ ਰਵਾਨਾ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵਾਸਲ ਮੋਹਨ ਕੇ ਤੋਂ ਸੰਗਤਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।