17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੈਂਸਸ ਵਿਭਾਗ ਵਲੋਂ ਜਨਗਣਨਾ ਸੰਬੰਧੀ ਜਾਗਰੂਕਤਾ ਵੈਨ ਰਵਾਨਾ

ਜ਼ੀਰਾ, 16 ਨਵੰਬਰ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਤਹਿਸੀਲ ਦੇ ਆਮ ਲੋਕਾਂ ਨੂੰ ਜਨਗਣਨਾ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਜਨਗਣਨਾ ਵਿਭਾਗ ਵਲੋਂ ਇਕ ਵਿਸ਼ੇਸ਼ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ। ਇਹ ਵੈਨ ਜ਼ੀਰਾ ਦੇ ਐਸ.

ਅਜੀਤ ਡੈਸਕ 17-11-2026
ਜ਼ੀਰਾ, 16 ਨਵੰਬਰ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਤਹਿਸੀਲ ਦੇ ਆਮ ਲੋਕਾਂ ਨੂੰ ਜਨਗਣਨਾ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਜਨਗਣਨਾ ਵਿਭਾਗ ਵਲੋਂ ਇਕ ਵਿਸ਼ੇਸ਼ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ। ਇਹ ਵੈਨ ਜ਼ੀਰਾ ਦੇ ਐਸ.ਡੀ.ਐਮ. ਸੂਰਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਹਿਸੀਲ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਨਗਣਨਾ ਦੀ ਮਹੱਤਤਾ ਅਤੇ ਪ੍ਰਕਿਰਿਆ ਬਾਰੇ ਜਾਣਕਾਰੀ ਦੇਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸੈਂਸਸ ਸੈੱਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਹਰਪਾਲ ਸਿੰਘ ਮਨੇਸ, ਸ੍ਰੀਮਤੀ ਪਰਮਜੀਤ ਕੌਰ, ਮਿਸ ਪ੍ਰੀਤ ਅਤੇ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਪਿੰਡ ਮਲਸੀਆਂ, ਬਹਿਕ ਗੁੱਜਰਾਂ, ਬਹਿਕ ਪਛਾੜੀਆਂ, ਬਹਿਕ ਵਿਲਾਇਤ ਸ਼ਾਹ, ਮਖੂ ਸ਼ਹਿਰ ਅਤੇ ਨੇੜਲੇ ਪਿੰਡ ਖਡੂਰ, ਸੋਦਾ ਫੇਮੀ ਵਾਲਾ, ਅਮੀਰ ਸ਼ਾਹ ਵਾਲਾ ,ਮੁੰਡੀ ਛੁਰੀਮਾਰਾਂ, ਮਾਹਲੇ ਵਾਲਾ, ਮੰਨੂ ਮਾਛੀ, ਚੱਕ ਮੰਨੂ ਮਾਛੀ, ਗੱਟਾ ਦਲੇਸ ,ਹਰਦੋ ਜੰਡ ਅਤੇ ਵੰਜੋਕੇ ਸਮੇਤ ਆਸ-ਪਾਸ ਦੇ ਹੋਰ ਪਿੰਡਾਂ ਦਾ ਦੌਰਾ ਕਰੇਗੀ । ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਵੈਨ ਵਿਚ ਇਕ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਜਿਸ ਰਾਹੀਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਵੀਡੀਓ ਦਿਖਾ ਕੇ ਸਰਲ ਤਰੀਕੇ ਨਾਲ ਸਮਝਾਇਆ ਜਾਵੇਗਾ ਕਿ ਉਹ 16 ਨਵੰਬਰ ਤੋਂ 30 ਨਵੰਬਰ ਤੱਕ ਘਰ ਬੈਠੇ ਆਪਣੀ ‘ਸਵੈ-ਗਣਨਾ’ ਕਿਵੇਂ ਕਰ ਸਕਦੇ ਹਨ। ਵਿਭਾਗ ਦੇ ਨੁਮਾਇੰਦਿਆਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਗਰੂਕਤਾ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਵੈ-ਗਣਨਾ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਵਿਭਾਗ ਦੀ ਟੀਮ ਨੂੰ ਪੂਰਾ ਸਹਿਯੋਗ ਦੇਣ।
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਮੰਡੀਆਂ ’ਚ ਰੁਲ ਰਹੇ ਕਿਸਾਨ, ਆੜ੍ਹਤੀਏ ਤੇ ਮਜ਼ਦੂਰ- ਸਵਰਨ ਸਿੰਘ ਬਾਠ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੰਨ ਇਲਾਕੇ ਦੀਆ ਵੱਡੀ ਗਿਣਤੀ ਵਿਚ ਸੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।