16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਵਿਸ਼ਵ ਬਾਲ ਦਿਵਸ ਮਨਾਇਆ

ਮੁੱਦਕੀ, 16 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਵਲੋਂ ਸਥਾਪਿਤ ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਸਕੂਲ ਪ੍ਰਿੰਸੀਪਲ ਸੰਜੀਵ ਜੈਨ ਦੀ ਅਗਵਾਈ ਹੇਠ ਵਿਸ਼ਵ ਬਾਲ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਗਰੁੱਪ ਸੌਂਗ, ਸੋਲੋ ਡਾਂਸ, ਗਰੁੱਪ ਡਾਂਸ, ਫਰੀਜ਼ ਡਾਂਸ, ਮਿਮਿਕਰੀ, ਫਨੀ ਐਕਟ ਅਤੇ ਮੋਟੀਵੇਸ਼ਨਲ ਵਰਗੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ।

ਅਜੀਤ ਡੈਸਕ 17-11-2026
ਮੁੱਦਕੀ, 16 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਵਲੋਂ ਸਥਾਪਿਤ ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਸਕੂਲ ਪ੍ਰਿੰਸੀਪਲ ਸੰਜੀਵ ਜੈਨ ਦੀ ਅਗਵਾਈ ਹੇਠ ਵਿਸ਼ਵ ਬਾਲ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਗਰੁੱਪ ਸੌਂਗ, ਸੋਲੋ ਡਾਂਸ, ਗਰੁੱਪ ਡਾਂਸ, ਫਰੀਜ਼ ਡਾਂਸ, ਮਿਮਿਕਰੀ, ਫਨੀ ਐਕਟ ਅਤੇ ਮੋਟੀਵੇਸ਼ਨਲ ਵਰਗੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਬੱਚਿਆਂ ਨੇ ਆਪਣੀ ਕਲਾ ਅਤੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਸਮਾਗਮ ਨੂੰ ਯਾਦਗਾਰੀ ਬਣਾਇਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਜੈਨ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ, ਸਿਹਤਮੰਦ ਵਾਤਾਵਰਨ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਬਾਲ ਦਿਵਸ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਦੇ ਅਧਿਕਾਰਾਂ, ਉਨ੍ਹਾਂ ਦੀ ਸੁਰੱਖਿਆ ਅਤੇ ਬਿਹਤਰ ਭਵਿੱਖ ਪ੍ਰਤੀ ਸਮਾਜ ਨੂੰ ਜਾਗਰੂਕ ਕਰਨਾ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਅਜਿਹੀਆਂ ਗਤੀਵਿਧੀਆਂ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਬੱਚਿਆਂ ਨੂੰ ਹਮੇਸ਼ਾ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਗੁਰੂ ਰਾਮਦਾਸ ਸਕੂਲ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਵੱਖ-ਵੱਖ ਖੇ... ਅਗਲੀ ਖ਼ਬਰ ਜਨਗਣਨਾ ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ-ਗਣਨਾ ਕਰ ਸਕਣਗੇ - ਵਧੀਕ ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।