ਸੰਮੀ, ਕਵੀਸ਼ਰੀ, ਲੋਕ ਗੀਤ ਅਤੇ ਨਾਲਾ ਮੇਕਿੰਗ ਸਮੇਤ ਕਈ ਮੁਕਾਬਲਿਆਂ ’ਚ ਹਾਸਲ ਕੀਤਾ ਪਹਿਲਾ ਸਥਾਨ
ਫ਼ਿਰੋਜ਼ਪੁਰ, 16 ਨਵੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ, ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਕਰਵਾਏ ਗਏ 67ਵੇਂ ਇੰਟਰ ਜ਼ੋਨਲ ਯੂਥ ਐਂਡ ਹੈਰੀਟੇਜ ਫ਼ੈਸਟੀਵਲ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫ਼ਸਟ ਰਨਰਜ਼ ਅੱਪ ਦਾ ਖ਼ਿਤਾਬ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਵਿਚਕਾਰ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਸਭਿਆਚਾਰਕ ਵਿਰਸੇ ਪ੍ਰਤੀ ਲਗਾਅ ਦਾ ਲੋਹਾ ਮਨਵਾਇਆ।
ਪ
ਪੰਜਾਬ ਯੂਨੀਵਰਸਿਟੀ ਦੇ ਅੰਤਰ ਜ਼ੋਨਲ ਯੁਵਕ ਮੇਲੇ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਦੇਵ ਸਮਾਜ ਕਾਲਜ ਫਾਰ ਵਿਮਨ ਦੀਆਂ ਵਿਦਿਆਰਥਣਾਂ ਸਕੱਤਰ ਅਜੇ ਬੱਤਾ ਅਤੇ ਪ੍ਰਿੰਸੀਪਲ ਡਾ. ਸੰਗੀਤਾ ਨਾਲ। ਤਸਵੀਰ-ਗੁਰਿੰਦਰ ਸਿੰਘ
17-11-2026
ਫ਼ਿਰੋਜ਼ਪੁਰ, 16 ਨਵੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ, ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਕਰਵਾਏ ਗਏ 67ਵੇਂ ਇੰਟਰ ਜ਼ੋਨਲ ਯੂਥ ਐਂਡ ਹੈਰੀਟੇਜ ਫ਼ੈਸਟੀਵਲ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫ਼ਸਟ ਰਨਰਜ਼ ਅੱਪ ਦਾ ਖ਼ਿਤਾਬ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਵਿਚਕਾਰ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਸਭਿਆਚਾਰਕ ਵਿਰਸੇ ਪ੍ਰਤੀ ਲਗਾਅ ਦਾ ਲੋਹਾ ਮਨਵਾਇਆ। ਕਾਲਜ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਵੰਨਗੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਇਨਾਮ ਆਪਣੇ ਨਾਮ ਕੀਤੇ। ਪਹਿਲੇ ਸਥਾਨਾਂ ਵਿਚ ਸੰਮੀ ਦੀ ਟੀਮ ਨੇ ਬਿਹਤਰੀਨ ਪੇਸ਼ਕਾਰੀ ਨਾਲ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਗੁਨਗੁਨ ਨੇ ਸੰਮੀ (ਇੰਡੀਵਿਜੁਅਲ) ਵਿਚ ਵੀ ਪਹਿਲਾ ਵਿਅਕਤੀਗਤ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵੀਸ਼ਰੀ, ਫੋਕ ਸੌਂਗ ਅਤੇ ਨਾਲਾ ਮੇਕਿੰਗ ਦੇ ਮੁਕਾਬਲਿਆਂ ਵਿਚ ਵੀ ਕਾਲਜ ਦੀਆਂ ਵਿਦਿਆਰਥਣਾਂ ਨੇ ਪਹਿਲੇ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ। ਦੂਜੇ ਸਥਾਨਾਂ ਵਿਚ ਗਰੁੱਪ ਸ਼ਬਦ ਗਾਇਣ, ਕਲੀ ਅਤੇ ਵਾਰ ਗਾਇਣ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਅਰਮਾਨਪ੍ਰੀਤ ਕੌਰ ਨੇ ਗਿੱਧਾ (ਇੰਡੀਵਿਜੁਅਲ) ਵਿਚ ਦੂਜਾ ਸਥਾਨ ਹਾਸਲ ਕੀਤਾ। ਤੀਜੇ ਸਥਾਨ ’ਤੇ ਗਿੱਧਾ ਅਤੇ ਨਾਟਕ ਦੀਆਂ ਟੀਮਾਂ ਰਹੀਆਂ। ਵਿਦਿਆਰਥਣਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਨੇ ਕਾਲਜ ਦੀ ਸਭਿਆਚਾਰਕ ਸਰਗਰਮੀਆਂ ਵਿਚ ਮਜ਼ਬੂਤ ਪਛਾਣ ਨੂੰ ਹੋਰ ਪੱਕਾ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਪ੍ਰਿੰਸੀਪਲ ਡਾ. ਸੰਗੀਤਾ ਸ਼ਰਮਾ ਨੇ ਜੇਤੂ ਵਿਦਿਆਰਥਣਾਂ, ਸਮੂਹ ਸਟਾਫ਼ ਅਤੇ ਯੂਥ ਵੈੱਲਫੇਅਰ ਵਿਭਾਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਉਦੇਸ਼ ਵਿਦਿਆਰਥਣਾਂ ਨੂੰ ਉੱਚ ਵਿੱਦਿਆ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨਾ ਵੀ ਹੈ। ਯੂਥ ਵੈੱਲਫੇਅਰ ਵਿਭਾਗ ਦੀ ਡੀਨ/ਇੰਚਾਰਜ ਪਲਵਿੰਦਰ ਕੌਰ ਨੇ ਕਿਹਾ ਕਿ ਇਹ ਪ੍ਰਾਪਤੀ ਮਹੀਨਿਆਂ ਦੀ ਮਿਹਨਤ, ਸਮਰਪਣ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਸਮੂਹ ਟੀਮ ਇੰਚਾਰਜਾਂ, ਕੋਚਾਂ, ਸਾਜ਼ਿੰਦਿਆਂ ਅਤੇ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਕਾਲਜ ਨੇ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਕਾਲਜ ਪੰਜਾਬ ਯੂਨੀਵਰਸਿਟੀ ਤੋਂ ਏ+ ਗਰੇਡ ਪ੍ਰਾਪਤ ਸੰਸਥਾ ਹੈ ਅਤੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਅਸ਼ੀਰਵਾਦ, ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੇ ਬੱਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਅਗਵਾਈ ਹੇਠ ਸਿੱਖਿਆ ਅਤੇ ਸਭਿਆਚਾਰਕ ਖੇਤਰ ਵਿਚ ਨਿਰੰਤਰ ਤਰੱਕੀ ਕਰ ਰਿਹਾ ਹੈ।