16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਲੇਖਿਕਾ ਮਨਪ੍ਰੀਤ ਕੌਰ ਭਾਟੀਆ ਦੀ ਦੂਜੀ ਪੁਸਤਕ ‘ਜਿਸ ਕਾਲ ਤੋਂ ਮੈਂ ਡਰਦੀ ਰਹੀ’ ਲੋਕ ਅਰਪਣ

ਲੁਧਿਆਣਾ, 16 ਨਵੰਬਰ (ਡਾ. ਤਰਲੋਚਨ ਸਿੰਘ)- ਪੰਜਾਬੀ ਸਾਹਿਤ ਦੇ ਖੇਤਰ ਵਿਚ ਆਪਣੀ ਕਲਮ ਰਾਹੀਂ ਵਿਲੱਖਣ ਪਛਾਣ ਬਣਾਉਣ ਵੱਲ ਅੱਗੇ ਵਧ ਰਹੀ ਲੇਖਿਕਾ ਮਨਪ੍ਰੀਤ ਕੌਰ ਭਾਟੀਆ ਦੀ ਦੂਜੀ ਪੁਸਤਕ ‘ਜਿਸ ਕਾਲ ਤੋਂ ਮੈਂ ਡਰਦੀ ਰਹੀ’ ਨੂੰ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਲੋਕ ਅਰਪਣ ਕੀਤਾ ਗਿਆ।

ਅਜੀਤ ਡੈਸਕ 17-11-2026
ਲੁਧਿਆਣਾ, 16 ਨਵੰਬਰ (ਡਾ. ਤਰਲੋਚਨ ਸਿੰਘ)- ਪੰਜਾਬੀ ਸਾਹਿਤ ਦੇ ਖੇਤਰ ਵਿਚ ਆਪਣੀ ਕਲਮ ਰਾਹੀਂ ਵਿਲੱਖਣ ਪਛਾਣ ਬਣਾਉਣ ਵੱਲ ਅੱਗੇ ਵਧ ਰਹੀ ਲੇਖਿਕਾ ਮਨਪ੍ਰੀਤ ਕੌਰ ਭਾਟੀਆ ਦੀ ਦੂਜੀ ਪੁਸਤਕ ‘ਜਿਸ ਕਾਲ ਤੋਂ ਮੈਂ ਡਰਦੀ ਰਹੀ’ ਨੂੰ ਦੇਵ ਸਮਾਜ ਕਾਲਜ ਫ਼ਾਰ ਵੂਮੈਨ, ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਾਹਿਤਕ ਸ਼ਖ਼ਸੀਅਤਾਂ, ਲੇਖਕਾਂ ਤੇ ਸਾਹਿਤ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਮਨਪ੍ਰੀਤ ਕੌਰ ਭਾਟੀਆ ਲੰਮੇ ਸਮੇਂ ਤੋਂ ਪੰਜਾਬੀ ਸਾਹਿਤ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਪਹਿਲੀ ਪੁਸਤਕ ‘ਅਨਮੋਲ ਮੋਤੀ’ ਸਾਲ 2013 ਵਿੱਚ ਪ੍ਰਕਾਸ਼ਿਤ ਹੋਈ ਸੀ। ਹੁਣ ਲੰਮੇ ਅੰਤਰਾਲ ਤੋਂ ਬਾਅਦ ਉਨ੍ਹਾਂ ਦਾ ਦੂਜਾ ਮਿੰਨੀ ਕਹਾਣੀ ਸੰਗ੍ਰਹਿ ਪਾਠਕਾਂ ਤੱਕ ਪਹੁੰਚਿਆ ਹੈ। ‘ਜਿਸ ਕਾਲ ਤੋਂ ਮੈਂ ਡਰਦੀ ਰਹੀ’ ਪੁਸਤਕ ਦਾ ਸਿਰਲੇਖ ਆਪਣੇ ਆਪ ਵਿਚ ਕਈ ਅਣਕਹੇ ਅਹਿਸਾਸਾਂ ਅਤੇ ਜੀਵਨ ਦੇ ਤਜਰਬਿਆਂ ਦੀ ਝਲਕ ਪੇਸ਼ ਕਰਦਾ ਹੈ। ਲੇਖਿਕਾ ਦੀ ਕੋਸ਼ਿਸ਼ ਹੈ ਕਿ ਆਪਣੀ ਕਲਮ ਰਾਹੀਂ ਉਹਨਾਂ ਵਿਸ਼ਿਆਂ ਨੂੰ ਪਾਠਕਾਂ ਸਾਹਮਣੇ ਲਿਆਂਦਾ ਜਾਵੇ, ਜੋ ਮਨੁੱਖੀ ਜੀਵਨ ਨਾਲ ਡੂੰਘਾ ਸਬੰਧ ਰੱਖਦੇ ਹਨ ਅਤੇ ਸੋਚਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ‘ਤੇ ਮਨਪ੍ਰੀਤ ਕੌਰ ਭਾਟੀਆ ਨੇ ਕਿਹਾ ਕਿ ਪੁਸਤਕ ਦਾ ਲੋਕ ਅਰਪਣ ਹੋਣਾ ਉਨ੍ਹਾਂ ਲਈ ਬੇਹੱਦ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ, ਸਾਹਿਤਕਾਰਾਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਠਕਾਂ ਦਾ ਪਿਆਰ ਅਤੇ ਸਾਹਿਤਕ ਸਾਥੀਆਂ ਦੀ ਹੌਸਲਾ ਅਫ਼ਜ਼ਾਈ ਉਨ੍ਹਾਂ ਨੂੰ ਅੱਗੇ ਵੀ ਸਾਹਿਤ ਸਿਰਜਣਾ ਲਈ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਇੰਜੀ. ਗੁਰਦਿਆਲ ਸਿੰਘ ਵਿਰਕ, ਪ੍ਰੋ. ਭੋਲਾ ਯਮਲਾ ਗਾਇਕ, ਰਿੰਪੀ ਪਨੇਸਰ, ਸਤਿੰਦਰ ਧਨੋਆ ਮੁਕਤਸਰ, ਮੋਤਾ ਸਿੰਘ ਸਰਾਏ, ਡਾ . ਨਿਰਮਲ ਕੌਸ਼ਿਕ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਜਗਦੀਪ ਸਿੰਘ ਭੋਲੂਵਾਲਾ ਯੂਥ ਅਕਾਲੀ ਦਲ ਦੇ ਫ਼ਿਰੋਜ਼ਪੁਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਜ਼ੀਰਾ ਤੋਂ ਚੋਣ ਲੜ ਚੁੱਕੇ ਅਜ਼ਾਦ ਉਮੀਦਵਾਰ ਅਮਨਦੀਪ ਸਿੰਘ ਸਾਥੀਆਂ ਸਮੇਤ ਮਿਸਲ ਸਤਲੁਜ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।