18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਵਾਸੀ ਖੁਦ ਦਰਜ ਕਰਨ ਪਰਿਵਾਰਕ ਵੇਰਵੇ ਡਿਪਟੀ ਕਮਿਸ਼ਨਰ ਵਲੋਂ ਸਹਿਯੋਗ ਦੀ ਅਪੀਲ

ਫ਼ਿਰੋਜ਼ਪੁਰ, 17 ਨਵੰਬਰ (ਸੁਖਵਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 30 ਨਵੰਬਰ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚਲਾਈ ਜਾਵੇਗੀ। ਜ਼ਿਲ੍ਹਾ ਵਾਸੀਆਂ ਨੂੰ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਅਪੀਲ ਕਰਦਿਆਂ ਕਿਹਾ ਕਿ 30 ਨਵੰਬਰ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚੱਲੇਗੀ ਅਤੇ ਉਹ ਘਰ ਬੈਠੇ ਹੀ ਪੋਰਟਲ ਰਾਹੀਂ ਖੁਦ ਅਤੇ ਆਪਣੇ ਪਰਿਵਾਰ ਸਬੰਧੀ ਵੇਰਵੇ ਖੁਦ ਆਨਲਾਈਨ ਦਰਜ ਕਰਨ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ 18-11-2026
ਫ਼ਿਰੋਜ਼ਪੁਰ, 17 ਨਵੰਬਰ (ਸੁਖਵਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 30 ਨਵੰਬਰ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚਲਾਈ ਜਾਵੇਗੀ। ਜ਼ਿਲ੍ਹਾ ਵਾਸੀਆਂ ਨੂੰ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਅਪੀਲ ਕਰਦਿਆਂ ਕਿਹਾ ਕਿ 30 ਨਵੰਬਰ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਚੱਲੇਗੀ ਅਤੇ ਉਹ ਘਰ ਬੈਠੇ ਹੀ ਪੋਰਟਲ ਰਾਹੀਂ ਖੁਦ ਅਤੇ ਆਪਣੇ ਪਰਿਵਾਰ ਸਬੰਧੀ ਵੇਰਵੇ ਖੁਦ ਆਨਲਾਈਨ ਦਰਜ ਕਰਨ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਨੂੰ ਸਫਲ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਜੀਟਲ ਵੈਨ ਵੀ ਜ਼ਿਲ੍ਹੇ ਵਿਚ ਚਲਾਈ ਗਈ ਹੈ। ਜੋ ਵੱਖ-ਵੱਖ ਪਿੰਡਾਂ, ਸ਼ਹਿਰਾਂ, ਬਲਾਕਾਂ ਅਤੇ ਤਹਿਸੀਲ ਪੱਧਰ ਪਹੁੰਚ ਕੇ ਲੋਕਾਂ ਨੂੰ ਸਵੈ-ਗਣਨਾ ਬਾਰੇ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਰਾਹੀਂ ਲੋਕਾਂ ਨੂੰ ਜਨਗਣਨਾ ਕਰਮਚਾਰੀਆਂ ਦੀ ਉਡੀਕ ਕੀਤੇ ਬਿਨਾਂ ਆਪਣੀ ਸਹੂਲਤ ਅਨੁਸਾਰ ਪਰਿਵਾਰ ਦਾ ਵੇਰਵਾ ਆਨਲਾਈਨ ਦਰਜ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਵਿਸ਼ੇਸ਼ ਪੋਰਟਲ ਤਿਆਰ ਕੀਤਾ ਗਿਆ ਹੈ। ਪੋਰਟਲ ’ਤੇ ਜਾਣਕਾਰੀ ਦਰਜ ਕਰਕੇ ਜਮ੍ਹਾਂ ਕਰਵਾਉਣ ਤੋਂ ਬਾਅਦ ਨਾਗਰਿਕਾਂ ਨੂੰ ਇਕ ਵਿਸ਼ੇਸ਼ ਸਵੈ-ਗਣਨਾ ਆਈ.ਡੀ. ਪ੍ਰਾਪਤ ਹੋਵੇਗੀ ਅਤੇ ਇਹ ਆਈ.ਡੀ. ਘਰ-ਘਰ ਜਾਣ ਵਾਲੇ ਜਨਗਣਨਾ ਕਰਮਚਾਰੀਆਂ ਨੂੰ ਦਿਖਾਉਣੀ ਹੋਵੇਗੀ, ਤਾਂ ਜੋ ਆਨਲਾਈਨ ਭਰੇ ਗਏ ਵੇਰਵਿਆਂ ਦੀ ਤਸਦੀਕ ਕੀਤੀ ਜਾ ਸਕੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਬਾਰੇ ਵੱਧ ਤੋਂ ਵੱਧ ਜਾਗਰੂਕ ਹੋਣ ਅਤੇ ਆਪਣੇ ਪਰਿਵਾਰ ਦੀ ਦਰੁਸਤ ਅਤੇ ਪੂਰੀ ਜਾਣਕਾਰੀ ਦਰਜ ਕਰਵਾਉਣ ਵਿਚ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਅਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸੰਬਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ। ਜਨਗਣਨਾ ਦੇ ਅੰਕੜੇ ਦੇਸ਼ ਅਤੇ ਸੂਬੇ ਦੇ ਵਿਕਾਸ ਦੀ ਯੋਜਨਾਬੰਦੀ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਨੀਤੀਆਂ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਇਸ ਰਾਸ਼ਟਰੀ ਮਹੱਤਵ ਦੇ ਕਾਰਜ ਵਿਚ ਹਰ ਨਾਗਰਿਕ ਦੀ ਭਾਗੀਦਾਰੀ ਹੋਣੀ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਚਾਲੂ ਰੱਖਣ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਸਿੱਧੂਪੁਰ ਨੇ ਡੀ.ਸੀ. ਰਾਹੀਂ ਮੁੱਖ... ਅਗਲੀ ਖ਼ਬਰ ਐੱਨ.ਐੱਚ.ਐੱਮ ਮੁਲਾਜ਼ਮਾਂ ਦੀ ਹੜਤਾਲ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਰਹੇਗੀ ਜਾਰੀ 19 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਦੀ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।