18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹੈਰੋਇਨ ਦਾ ਸੇਵਨ ਕਰਦਾ ਵਿਅਕਤੀ 1.27 ਗ੍ਰਾਮ ਹੈਰੋਇਨ ਸਮੇਤ ਕਾਬੂ

ਮੱਲਾਂਵਾਲਾ, 17 ਨਵੰਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 1. 27 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ।

ਅਜੀਤ ਡੈਸਕ 18-11-2026
ਮੱਲਾਂਵਾਲਾ, 17 ਨਵੰਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 1.27 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਫ਼ਿਰੋਜ਼ਪੁਰ-ਮੱਲਾਂਵਾਲਾ ਰੋਡ ਤੋਂ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਗਸ਼ਤ ਕਰ ਰਹੀ ਸੀ ਤਾਂ ਕੁੱਝ ਅੱਗੇ ਕੰਢਿਆਲੀ ਝਾੜੀ ਪਾਠ ਓਪਲੇ ਵਿਚ ਇਕ ਮੋਨਾ ਵਿਅਕਤੀ ਅੱਗ ਬਾਲ ਕੇ ਨੱਕ ਰਾਹੀਂ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਆਉਂਦਾ ਦੇਖ ਕੇ ਉਸ ਨੇ ਆਪਣੇ ਹੱਥ ਵਿਚ ਫੜਿਆ ਸਮਾਨ ਜਲਦੀ ਨਾਲ ਜ਼ਮੀਨ ’ਤੇ ਸੁੱਟ ਦਿੱਤਾ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1.27 ਗ੍ਰਾਮ ਹੈਰੋਇਨ, ਇਕ ਸਿਲਵਰ ਪੇਪਰ ਦੀ ਪੰਨੀ, ਇਕ ਲਾਈਟਰ ਅਤੇ 10 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਟੇਕ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਫੱਕਰਸਰ ਥੇੜੀ ਬਾਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਵਾਸੀ ਪਿੰਡ ਸੋਦੇ ਕੇ ਥਾਣਾ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਦੀਆਂ ਸਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੰਗਰੂਰ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਪੱਕੇ ਮੋਰਚੇ ’ਚ ਡੀ.ਟੀ.ਐੱਫ ਫ਼ਿਰੋਜ਼ਪੁਰ ਦੀ ਭਰਵੀਂ ਸ਼ਮੂਲੀਅਤ ਮੁਲਾਜ਼ਮਾਂ ਅਤੇ ਪੈ... ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਚਾਲੂ ਰੱਖਣ ਸਮੇਤ ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਸਿੱਧੂਪੁਰ ਨੇ ਡੀ.ਸੀ. ਰਾਹੀਂ ਮੁੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।