ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਸੰਤ ਬਾਬਾ ਵਚਨ ਸਿੰਘ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ
ਗੋਲੂ ਕਾ ਮੋੜ, 18 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਸ੍ਰੀ ਭਜਨਗੜ੍ਹ ਸਾਹਿਬ ਦੇ ਸੰਸਥਾਪਕ ਸੰਤ ਬਾਬਾ ਵਚਨ ਸਿੰਘ ਦੀ ਸਾਲਾਨਾ ਬਰਸੀ 26 ਨਵੰਬਰ ਦਿਨ ਵੀਰਵਾਰ ਨੂੰ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਗੱਦੀਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਪਹਿਲੀ ਮੱਘਰ ਤੋਂ ਸ੍ਰੀ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਦੇ ਭੋਗ 26 ਨਵੰਬਰ ਨੂੰ ਸਵੇਰੇ 11 ਵਜੇ ਪਾਏ ਜਾਣਗੇ ਇਸ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਜਥੇ ਅਤੇ ਵਿਦਵਾਨ ਗੁਰਬਾਣੀ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।
ਗੋਲੂ ਕਾ ਮੋੜ, 18 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਸ੍ਰੀ ਭਜਨਗੜ੍ਹ ਸਾਹਿਬ ਦੇ ਸੰਸਥਾਪਕ ਸੰਤ ਬਾਬਾ ਵਚਨ ਸਿੰਘ ਦੀ ਸਾਲਾਨਾ ਬਰਸੀ 26 ਨਵੰਬਰ ਦਿਨ ਵੀਰਵਾਰ ਨੂੰ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਗੱਦੀਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਦੀ ਅਗਵਾਈ ਹੇਠ ਪਹਿਲੀ ਮੱਘਰ ਤੋਂ ਸ੍ਰੀ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਦੇ ਭੋਗ 26 ਨਵੰਬਰ ਨੂੰ ਸਵੇਰੇ 11 ਵਜੇ ਪਾਏ ਜਾਣਗੇ ਇਸ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਜਥੇ ਅਤੇ ਵਿਦਵਾਨ ਗੁਰਬਾਣੀ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਇਸ ਦੌਰਾਨ ਪਹਿਲੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹੈੱਡ ਗ੍ਰੰਥੀ ਭਾਈ ਗੁਰਦੀਪ ਸਿੰਘ ਬਣਵਾਲਾ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੰਤ ਬਾਬਾ ਰਜਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਨਿਹਾਲ ਕੀਤਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਜ਼ਿਕਰਯੋਗ ਹੈ ਕਿ ਹਰ ਸਾਲ ਬਰਸੀ ਸਮਾਗਮਾਂ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਇਲਾਵਾ ਦੂਰ-ਦੁਰਾਡੇ ਇਲਾਕਿਆਂ ਅਤੇ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।