ਪ੍ਰਾਚੀਨ ਸ਼ਿਵ ਮੰਦਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੋਪ ਅਸ਼ਟਮੀ ਦਾ ਪਵਿੱਤਰ ਤਿਉਹਾਰ
ਮੁੱਦਕੀ, 18 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸਥਾਨਕ ਪ੍ਰਾਚੀਨ ਸ਼ਿਵ ਮੰਦਰ ਵਿਖੇ ਗੋਪ ਅਸ਼ਟਮੀ ਦਾ ਤਿਉਹਾਰ ਧਾਰਮਿਕ ਮਰਿਆਦਾ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਮੰਦਰ ਵਿਚ ਸ਼ਰਧਾਲੂਆਂ ਦੀ ਆਮਦ ਸ਼ੁਰੂ ਹੋ ਗਈ ਅਤੇ ਲੋਕਾਂ ਨੇ ਗਊ ਮਾਤਾ ਦੀ ਪੂਜਾ-ਅਰਚਨਾ ਕਰਕੇ ਆਪਣੇ ਪਰਿਵਾਰਾਂ ਦੀ ਸੁੱਖ - ਸ਼ਾਂਤੀ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ।
ਅਜੀਤ ਡੈਸਕ
19-11-2026