19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜੀ.ਏ.ਵੀ. ਜੈਨ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ’ਚ ਮਾਰੀ ਬਾਜ਼ੀ ਯੋਗਾ ਅਤੇ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੀ ਝੋਲੀ ਪਾਏ ਕਈ ਤਗਮੇ

ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਜੀ. ਏ.

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ਵਿਚ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਨਾਲ ਖ਼ੁਸ਼ੀ ਸਾਂਝੀ ਕਰਦੇ ਹੋਏ ਜੀ.ਏ.ਵੀ. ਜੈਨ ਸਕੂਲ ਦੇ ਪ੍ਰਿੰਸੀਪਲ ਨਰੇਸ਼ ਸਪੜਾ, ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਅਤੇ ਸਟਾਫ਼ ਮੈਂਬਰ। ਅਜੀਤ ਤਸਵੀਰ 20-11-2026
ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਫ਼ਾਜ਼ਿਲਕਾ ਦੇ ਸਪੋਰਟਸ ਸਟੇਡੀਅਮ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਯੋਗਾ ਅਤੇ ਅਥਲੈਟਿਕਸ ਦੀਆਂ ਵੱਖ-ਵੱਖ ਵੰਨਗੀਆਂ ਵਿਚ ਹਿੱਸਾ ਲੈ ਕੇ ਅਹਿਮ ਪੁਜ਼ੀਸ਼ਨਾਂ ਹਾਸਲ ਕੀਤੀਆਂ। ਸਕੂਲ ਦੀ ਵਾਈਸ ਪ੍ਰਿੰਸੀਪਲ ਸ੍ਰੀਮਤੀ ਸ਼ੀਨਮ ਧੂੜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸਖ਼ਤ ਮਿਹਨਤ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਯੋਗਾ ਮੁਕਾਬਲਿਆਂ ਦੇ ਆਰਟਿਸਟਿਕ ਪੇਅਰ ਈਵੈਂਟ ਵਿਚ ਨਿਖਿਲ ਅਤੇ ਮਨਵਿਸ਼ ਦੀ ਜੋੜੀ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ, ਜਦਕਿ ਨਿਖਿਲ ਨੇ ਆਰਟਿਸਟਿਕ ਸਿੰਗਲ ਈਵੈਂਟ ਵਿਚ ਵੀ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਸਮੋਲ ਨੇ ਸਿੰਗਲ ਆਰਟਿਸਟਿਕ ਈਵੈਂਟ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਅਥਲੈਟਿਕਸ ਮੁਕਾਬਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਕ੍ਰਿਤਿਕਾ ਕੰਬੋਜ ਨੇ ਸ਼ਾਟਪੁੱਟ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਅਤੇ ਰਵਨੀਤ ਸਿੰਘ ਨੇ 400 ਮੀਟਰ ਦੌੜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਰਿਲੇਅ ਦੌੜ ਵਿਚ ਵੀਰਨ, ਗੇਵਿਸ਼, ਸਤਿੰਦਰ ਸਿੰਘ ਅਤੇ ਰਵਨੀਤ ਸਿੰਘ ਦੀ ਟੀਮ ਨੇ ਸ਼ਾਨਦਾਰ ਤਾਲਮੇਲ ਦਿਖਾਉਂਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਸਕੂਲ ਦੇ ਚੇਅਰਮੈਨ ਅਨਿਲ ਜੈਨ ਅਤੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਸਮੂਹ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਕੋਚਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਾਮਯਾਬੀ ਬੱਚਿਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਜ਼ਰੂਰੀ ਹਨ ਕਿਉਂਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੇ ਹਨ।
ਪਿਛਲੀ ਖ਼ਬਰ ਬਾਬਾ ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਹਾੜੇ ਸਬੰਧੀ ਗੁਰੂਹਰਸਹਾਏ ’ਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਸ਼ਹਿਰ ਵਾਸੀਆਂ ਨੇ ਥਾ... ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।