19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਦੀ ਹੜਤਾਲ ਕਾਰਨ ਫ਼ਿਰੋਜ਼ਪੁਰ ’ਚ ਸਿਹਤ ਵਿਭਾਗ ਦੀਆਂ ਅਹਿਮ ਸੇਵਾਵਾਂ ਪ੍ਰਭਾਵਿਤ

ਫ਼ਿਰੋਜ਼ਪੁਰ, 19 ਨਵੰਬਰ (ਕੁਲਬੀਰ ਸਿੰਘ ਸੋਢੀ)- ਨੈਸ਼ਨਲ ਹੈੱਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਲਗਾਤਾਰ ਜਾਰੀ ਰਹਿਣ ਕਾਰਨ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਹਤ ਵਿਭਾਗ ਦੀਆਂ ਕਈ ਅਹਿਮ ਸੇਵਾਵਾਂ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਦੀਆਂ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ। ਹੜਤਾਲ ਕਾਰਨ ਟੀ.

ਅਜੀਤ ਡੈਸਕ 20-11-2026
ਫ਼ਿਰੋਜ਼ਪੁਰ, 19 ਨਵੰਬਰ (ਕੁਲਬੀਰ ਸਿੰਘ ਸੋਢੀ)- ਨੈਸ਼ਨਲ ਹੈੱਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਲਗਾਤਾਰ ਜਾਰੀ ਰਹਿਣ ਕਾਰਨ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਹਤ ਵਿਭਾਗ ਦੀਆਂ ਕਈ ਅਹਿਮ ਸੇਵਾਵਾਂ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਦੀਆਂ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ। ਹੜਤਾਲ ਕਾਰਨ ਟੀ. ਬੀ. ਦੇ ਮਰੀਜ਼ਾਂ ਦੀ ਦੇਖਭਾਲ, ਬਿਮਾਰੀਆਂ ਦੀ ਨਿਗਰਾਨੀ, ਬੱਚਿਆਂ ਦੀ ਸਿਹਤ ਜਾਂਚ, ਟੀਕਾਕਰਨ, ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਨਿਯਮਤ ਜਾਂਚ ਵਰਗੀਆਂ ਸੇਵਾਵਾਂ ਉੱਤੇ ਅਸਰ ਪੈਣ ਦੀ ਗੱਲ ਯੂਨੀਅਨ ਆਗੂਆਂ ਵਲੋਂ ਕਹੀ ਜਾ ਰਹੀ ਹੈ। ਯੂਨੀਅਨ ਆਗੂ ਅਤੇ ਕਮਿਊਨਿਟੀ ਹੈੱਲਥ ਅਫ਼ਸਰ ਨਰਿੰਦਰ ਸਿੰਘ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਵੱਖ-ਵੱਖ ਪੱਧਰਾਂ ’ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਹਨ। ਯੂਨੀਅਨ ਆਗੂ ਰਿੰਕੂ ਕੰਬੋਜ ਅਤੇ ਡਾ. ਯੁਵਰਾਜ ਸਿੰਘ ਨੇ ਦੱਸਿਆ ਕਿ ਟੀ.ਬੀ. ਦੇ ਮਰੀਜ਼ਾਂ ਦੀ ਪਛਾਣ, ਉਨ੍ਹਾਂ ਦੇ ਇਲਾਜ ਦੀ ਨਿਗਰਾਨੀ ਅਤੇ ਸਮੇਂ-ਸਮੇਂ ’ਤੇ ਫਾਲੋਅੱਪ ਕਰਨ ਵਾਲੀਆਂ ਗਤੀਵਿਧੀਆਂ ਪ੍ਰਭਾਵਿਤ ਹੋ ਰਹੀਆਂ ਹਨ। ਆਗੂ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਉੱਚ ਵਿਭਾਗੀ ਕਮੇਟੀ ਦੀ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਸੀ, ਜਿਸ ਨਾਲ ਕੁੱਝ ਉਮੀਦ ਜ਼ਰੂਰ ਬੱਝੀ ਹੈ। ਪਰ ਪਿਛਲੇ ਸਮੇਂ ਦੌਰਾਨ ਸਰਕਾਰ ਵਲੋਂ ਦਿੱਤੇ ਗਏ ਭਰੋਸਿਆਂ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਹੁਣ ਮੁਲਾਜ਼ਮ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਹੋਣ ਲਈ ਤਿਆਰ ਨਹੀਂ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵਲੋਂ ਮੰਗਾਂ ਸਬੰਧੀ ਲਿਖਤੀ ਫ਼ੈਸਲਾ ਲੈ ਕੇ ਉਸ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਡਾ.ਮਨਮੀਤ ਕੌਰ, ਡਾ. ਲਲਿਤ, ਲਵਪ੍ਰੀਤ ਸਿੰਘ, ਡਾ.ਗੁਰਵਿੰਦਰ ਸਿੰਘ, ਡਾ.ਅਸ਼ੋਕ, ਡਾ. ਨੀਤਕਾ ਗੁਪਤਾ, ਨੇਹਾ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਗੌਰਵ, ਨਵਜੀਤ ਸਿੰਘ, ਸਤਨਾਮ ਸਿੰਘ, ਕੋਛੜ ਰਜੀਤ ਕੌਰ, ਡਾ.ਹਰਪ੍ਰੀਤ ਸਿੰਘ, ਮਨਪ੍ਰੀਤ ਕੌਰ ਤੋਂ ਇਲਾਵਾ ਪੈਰਾਮੈਡੀਕਲ ਯੂਨੀਅਨ ਦੇ ਆਗੂ ਨਰਿੰਦਰ ਸ਼ਰਮਾ, ਜਸਵਿੰਦਰ ਸਿੰਘ ਕੋੜਾ, ਗੁਰਮੇਲ ਸਿੰਘ, ਮਨਜੀਤ ਸਿੰਘ, ਪਰਮਵੀਰ ਸਿੰਘ ਤੇ ਸੀਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਰਾਹੀਂ ਸੌਂਪਿਆ ਚੇਤਾਵਨੀ ਪੱਤਰ ਅਗਲੀ ਖ਼ਬਰ ਆਂਗਣਵਾੜੀ ਸੈਂਟਰਾਂ ’ਚ ਸਪਲਾਈ ਹੋ ਰਹੇ ਮਾੜੀ ਗੁਣਵੱਤਾ ਵਾਲੇ ਰਾਸ਼ਨ ਖ਼ਿਲਾਫ਼ ਵਰਕਰਾਂ ’ਤੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।